Connect with us

Punjab

ਪੰਜਾਬ ਦਾ ਮੌਸਮ 6 ਦਿਨ ਰਹੇਗਾ ਖ਼ਰਾਬ, ਮੀਂਹ ਲਈ ਯੈਲੋ ਅਲਰਟ ਕੀਤਾ ਜਾਰੀ

Published

on

weather update

23 JUNE 2023: ਪੰਜਾਬ ਵਿੱਚ ਬਾਰਸ਼ਾਂ ਨਾਲ ਜੂਨ ਦਾ ਮਹੀਨਾ ਚੰਗੀ ਤਰ੍ਹਾਂ ਸ਼ੁਰੂ ਹੋਇਆ ਸੀ ਪਰ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਵਿੱਚ ਵਾਧਾ ਹੋਇਆ ਹੈ ਅਤੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਵਧਦੇ ਤਾਪਮਾਨ ਤੋਂ ਇਕ ਵਾਰ ਫਿਰ ਰਾਹਤ ਮਿਲ ਰਹੀ ਹੈ । 24 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿੱਚ ਇੱਕ ਵਾਰ ਫਿਰ 33 ਡਿਗਰੀ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਮੁੜ ਗਰਮੀ ਤੋਂ ਰਾਹਤ ਦੇਣ ਜਾ ਰਿਹਾ ਹੈ। ਆਉਣ ਵਾਲੇ ਇੱਕ ਹਫ਼ਤੇ ਭਾਵ 29 ਜੂਨ ਤੱਕ ਪੰਜਾਬ ਵਿੱਚ ਔਸਤਨ 10 ਮਿਲੀਮੀਟਰ ਮੀਂਹ ਪੈ ਸਕਦਾ ਹੈ। ਪਰ 30 ਜੁਲਾਈ ਤੋਂ 6 ਜੁਲਾਈ ਦਰਮਿਆਨ ਘੱਟ ਬਾਰਿਸ਼ ਹੋਵੇਗੀ ਅਤੇ ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ।

ਜੂਨ ਵਿੱਚ ਰਿਕਾਰਡ ਤੋੜ
ਜੂਨ ਮਹੀਨੇ ਵਿੱਚ ਵੀ ਮੀਂਹ ਨੇ ਰਿਕਾਰਡ ਤੋੜ ਦਿੱਤੇ ਹਨ। ਅੰਮ੍ਰਿਤਸਰ ਵਿੱਚ 109.7mm ਬਾਰਿਸ਼ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 295% ਵੱਧ ਸੀ। ਅੰਮ੍ਰਿਤਸਰ ਵਿੱਚ ਇਸ ਸਾਲ ਜੂਨ ਮਹੀਨੇ ਦੇ ਸਾਰੇ ਪੁਰਾਣੇ ਰਿਕਾਰਡ ਟੁੱਟ ਗਏ ਹਨ। ਜਦੋਂ ਕਿ ਗੁਰਦਾਸਪੁਰ ਵਿੱਚ 75.2 ਮਿਲੀਮੀਟਰ, ਲੁਧਿਆਣਾ ਵਿੱਚ 36.1 ਮਿਲੀਮੀਟਰ, ਕਪੂਰਥਲਾ ਵਿੱਚ 62.7 ਮਿਲੀਮੀਟਰ, ਤਰਨਤਾਰਨ ਵਿੱਚ 36 ਮਿਲੀਮੀਟਰ ਅਤੇ ਜਲੰਧਰ ਵਿੱਚ 44.4 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਇਸ ਮਹੀਨੇ ਹੁਣ ਤੱਕ 43.6 ਐਮਐਮ ਬਰਸਾਤ ਦਰਜ ਕੀਤੀ ਜਾ ਚੁੱਕੀ ਹੈ, ਜਦੋਂ ਕਿ ਆਮ ਤੌਰ ’ਤੇ 31.9 ਐਮਐਮ ਮੀਂਹ ਪੈਂਦਾ ਹੈ। ਪੰਜਾਬ ਵਿੱਚ ਇਸ ਸਾਲ 37 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ।

ਅੱਜ 5 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ 24 ਤਰੀਕ ਨੂੰ ਪੂਰੇ ਮਾਝੇ, ਦੁਆਬੇ ਅਤੇ ਮਾਲਵੇ ਦੇ ਲੁਧਿਆਣਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੁਹਾਲੀ ਅਤੇ ਰੂਪ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੂਰੇ ਪੰਜਾਬ ਵਿੱਚ 25-26 ਜੂਨ ਨੂੰ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।