National
QUAD ਸਮਿਟ ‘ਚ ਸ਼ਾਮਲ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਰੋਜ਼ਾ ਦੌਰੇ ’ਤੇ ਨੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ 10 ਸਾਲਾਂ ਦੇ ਕਾਰਜਕਾਲ ਵਿੱਚ 9ਵੀਂ ਵਾਰ ਅਮਰੀਕਾ ਦਾ ਦੌਰਾ ਕਰ ਰਹੇ ਹਨ। ਉੱਥੇ ਹੀ ਅਮਰੀਕਾ ਪਹੁੰਚਣ ਕੇ PM ਮੋਦੀ ਦਾ ਨਿੱਘਾ ਮੁਵਾਗਤ ਕੀਤਾ ਗਿਆ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਨਾਲ ਕੁਆਡ ਸਿਖ਼ਰ ਸੰਮੇਲਨ ’ਚ ਸ਼ਾਮਲ ਹੋਏ ।
ਕਵਾਡ ਸਮਿਟ ਤੋਂ ਬਾਅਦ ਪੀਐਮ ਮੋਦੀ ਅਤੇ ਹੋਰ ਨੇਤਾਵਾਂ ਨੇ ਕੈਂਸਰ ਮੂਨਸ਼ਾਟ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇੱਥੇ ਪੀਐਮ ਮੋਦੀ ਨੇ ਇੰਡੋ-ਪੈਸੀਫਿਕ ਦੇਸ਼ਾਂ ਨੂੰ 4 ਕਰੋੜ ਮੁਫਤ ਵੈਕਸੀਨ ਪ੍ਰਦਾਨ ਕਰਨ ਦਾ ਐਲਾਨ ਕੀਤਾ। 7 ਬਿਲੀਅਨ ਡਾਲਰ ਦੀਆਂ ਟੈਸਟਿੰਗ ਕਿੱਟਾਂ ਅਤੇ ਖੋਜ ਕਿੱਟਾਂ ਪ੍ਰਦਾਨ ਕਰਨ ਦਾ ਵੀ ਐਲਾਨ ਕੀਤਾ।
ਸਿਖਰ ਸੰਮੇਲਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਬਿਡੇਨ ਨਾਲ ਉਨ੍ਹਾਂ ਦੇ ਗ੍ਰਹਿ ਸ਼ਹਿਰ ਡੇਲਾਵੇਅਰ ਨਿਵਾਸ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਬਿਡੇਨ ਨੇ ਗਲੇ ਮਿਲ ਕੇ ਮੋਦੀ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਦੋਵਾਂ ਵਿਚਾਲੇ ਦੁਵੱਲੀ ਗੱਲਬਾਤ ਹੋਈ, ਜੋ ਇਕ ਘੰਟੇ ਤੋਂ ਵੱਧ ਸਮਾਂ ਚੱਲੀ।
ਮੀਡੀਆ ਰਿਪੋਰਟਾਂ ਮੁਤਾਬਕ ਮੋਦੀ ਦੇ ਅਮਰੀਕਾ ਪਹੁੰਚਣ ਤੋਂ ਕੁਝ ਘੰਟੇ ਪਹਿਲਾਂ ਹੀ ਵ੍ਹਾਈਟ ਹਾਊਸ ਨੇ ਖਾਲਿਸਤਾਨ ਸਮਰਥਕਾਂ ਦੀ ਮੇਜ਼ਬਾਨੀ ਕੀਤੀ। ਅਮਰੀਕੀ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸਿੱਖ ਕਾਰਕੁਨਾਂ ਨੂੰ ਦੂਜੇ ਦੇਸ਼ਾਂ ਵਿੱਚ ਜਬਰ ਤੋਂ ਬਚਾਏਗੀ।
ਪੀਐਮ ਮੋਦੀ ਡੇਲਾਵੇਅਰ ਵਿੱਚ ਕਵਾਡ ਮੀਟਿੰਗ ਤੋਂ ਬਾਅਦ ਨਿਊਯਾਰਕ ਲਈ ਰਵਾਨਾ ਹੋ ਗਏ ਹਨ। ਇੱਥੇ ਉਹ ਐਤਵਾਰ ਨੂੰ ਨਸਾਓ ਵੈਟਰਨਜ਼ ਮੈਮੋਰੀਅਲ ਕਾਲਜੀਅਮ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨਗੇ। ਸੋਮਵਾਰ (23 ਸਤੰਬਰ) ਨੂੰ ਸੰਯੁਕਤ ਰਾਸ਼ਟਰ ਫਿਊਚਰ ਸਮਿਟ ‘ਚ ਸ਼ਿਰਕਤ ਕਰਨਗੇ।
ਇਸਦੇ ਨਾਲ ਹੀ ਪੀਐਮ ਵੱਲੋ ਅਮਰੀਕੀ ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਆਡ ਹਿੰਦ-ਪ੍ਰਸ਼ਾਂਤ ਖ਼ਿੱਤੇ ’ਚ ਸ਼ਾਂਤੀ ਅਤੇ ਖੁਸ਼ਹਾਲੀ ’ਤੇ ਧਿਆਨ ਕੇਂਦਰਤ ਕਰਨ ਵਾਲੇ ਸਮਾਨ ਵਿਚਾਰਧਾਰਾ ਵਾਲੇ ਅਹਿਮ ਮੰਚ ਵਜੋਂ ਉਭਰਿਆ ਹੈ।