Connect with us

Governance

ਪੰਜਾਬ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ਤੇ ਚੁੱਕੇ ਸਰਬਜੀਤ ਕੌਰ ਮਾਣੂਕੇ ਨੇ ਸਵਾਲ

Published

on

ਲੁਧਿਆਣਾ 17 ਮਾਰਚ, ( (ਸੰਜੀਵ ਸੂਦ): ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਚੁੱਕੇ ਨੇ ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੱਲ੍ਹ ਇਕ ਬੈਠਕ ਵੀ ਕੀਤੀ ਗਈ ਹੈ ਅਤੇ ਇੱਕ ਲੱਖ ਨਵੀਂ ਸਰਕਾਰੀ ਨੌਕਰੀ ਪੈਦਾ ਕਰਨ ਦੀ ਗੱਲ ਆਖੀ ਗਈ ਹੈ ਜਿਸ ਨੂੰ ਲੈ ਕੇ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਵਾਲ ਖੜ੍ਹੇ ਕੀਤੇ ਨੇ..ਸਰਬਜੀਤ ਕੌਰ ਮਾਣੂਕੇ ਨੇ ਕਿਹਾ ਹੈ ਕਿ ਸਰਕਾਰ ਤਿੰਨ ਸਾਲ ਦੇ ਵਿੱਚ ਨਾਕਾਮ ਸਾਬਿਤ ਹੋਈ ਹੈ..

ਇਸ ਦੌਰਾਨ ਸਰਬਜੀਤ ਕੌਰ ਮਾਣੂਕੇ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਤਿੰਨ ਸਾਲ ਦੇ ਵਿੱਚ ਕੋਈ ਵੀ ਪੰਜਾਬ ਦੇ ਭਲੇ ਲਈ ਕੰਮ ਨਹੀਂ ਕੀਤਾ ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਇੱਥੋਂ ਤੱਕ ਕਿ ਜੋ ਰੋਜ਼ਗਾਰ ਦੇਣ ਦੀ ਗੱਲ ਆਖ ਰਹੀ ਹੈ ਉਹ ਵੀ ਝੂਠ ਹੈ..ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੌਕਰੀਆਂ ਨੂੰ ਲੈ ਕੇ ਅੰਕੜੇ ਕੁਝ ਹੋਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਝ ਹੋਰ ਅਤੇ ਗਵਰਨਰ ਕੁਝ ਹੋਰ ਅੰਕੜੇ ਦੱਸਦੇ ਕਰ ਰਹੇ ਨੇ..ਉਨ੍ਹਾਂ ਕਿਹਾ ਕਿ ਸਰਕਾਰ ਜ਼ੋਮੈਟੋ, ਮਨਰੇਗਾ ਆਦਿ ਨੂੰ ਵੀ ਸਰਕਾਰੀ ਨੌਕਰੀਆਂ ਚ ਹੀ ਗਿਣ ਰਹੀ ਹੈ…ਉਨ੍ਹਾਂ ਕਿਹਾ ਕਿ ਸਰਕਾਰ ਨੇ ਪੈਨਸ਼ਨ ਰਾਸ਼ਨ ਅਤੇ ਹੋਰਨਾਂ ਸਕੀਮਾਂ ਦਾ ਲਾਭ ਲੈ ਰਹੇ ਗਰੀਬ ਲੋਕਾਂ ਦੀ ਵੀ ਕੋਈ ਸਾਰ ਨਹੀਂ ਲਈ…ਉਧਰ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਮਾਣੂਕੇ ਨੇ ਕਿਹਾ ਕਿ ਭਗਵੰਤ ਮਾਨ ਦੀ ਉਨ੍ਹਾਂ ਨਾਲ ਗੱਲਬਾਤ ਚੱਲ ਰਹੀ ਹੈ..ਹਾਲਾਂਕਿ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਕਾਫੀ ਮਜ਼ਬੂਤ ਹੈ…