Punjab
ਖਾਲਿਸਤਾਨੀ ਸਮਰਥਕ ਅਵਤਾਰ ਖੰਡਾ ਦੇ ਭਾਰਤੀ ਨਾਗਰਿਕ ਹੋਣ ‘ਤੇ ਚੁੱਕੇ ਜਾ ਰਹੇ ਸਵਾਲ,ਪੜੋ ਪੂਰੀ ਖ਼ਬਰ…

27 JULY 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਹੁਣ 4 ਅਗਸਤ ਨੂੰ ਖਾਲਿਸਤਾਨੀ ਸਮਰਥਕ ਅਤੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਅਵਤਾਰ ਸਿੰਘ ਖੰਡਾ ਦੇ ਅੰਤਿਮ ਸੰਸਕਾਰ ਮੋਗਾ ‘ਚ ਕੀਤੇ ਜਾਣ ਦੀ ਮੰਗ ‘ਤੇ ਸੁਣਵਾਈ ਕਰੇਗੀ। ਇੰਗਲੈਂਡ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕਿਹਾ ਸੀ ਕਿ ਪਹਿਲਾਂ ਇਹ ਦੱਸਿਆ ਜਾਵੇ ਕਿ ਖੰਡਾ ਭਾਰਤੀ ਨਾਗਰਿਕ ਸੀ ਜਾਂ ਨਹੀਂ। ਇਸ ‘ਤੇ ਹਾਈਕੋਰਟ ਨੇ 4 ਅਗਸਤ ਤੱਕ ਇਹ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਹਨ।
ਅਵਤਾਰ ਸਿੰਘ ਖੰਡਾ 15 ਜੂਨ ਨੂੰ ਇੰਗਲੈਂਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਅਕਾਲ ਚਲਾਣਾ ਕਰ ਗਿਆ ਸੀ । ਉਸ ‘ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਸਣੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਚ ਤਿਰੰਗੇ ਦਾ ਅਪਮਾਨ ਕਰਨ ਦੇ ਦੋਸ਼ ਵੀ ਲੱਗੇ ਸਨ।
ਖੰਡਾ ਦੀ ਭੈਣ ਜਸਪ੍ਰੀਤ ਕੌਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਸ ਦੇ ਮ੍ਰਿਤਕ ਭਰਾ ਦਾ ਅੰਤਿਮ ਸੰਸਕਾਰ ਮੋਗਾ ਵਿੱਚ ਕੀਤਾ ਜਾਵੇ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੇ ਭਰਾ ਦੀ ਆਖਰੀ ਇੱਛਾ ਸੀ ਕਿ ਉਨ੍ਹਾਂ ਦੀਆਂ ਅਸਥੀਆਂ ਦਾ ਸਸਕਾਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਕੀਤਾ ਜਾਵੇ। ਇਸ ਲਈ ਉਸ ਦੇ ਭਰਾ ਦੀ ਮ੍ਰਿਤਕ ਦੇਹ ਨੂੰ ਇੰਗਲੈਂਡ ਤੋਂ ਭਾਰਤ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ‘ਤੇ ਹਾਈ ਕਮਿਸ਼ਨ ਨੇ ਖੰਡਾ ਦੀ ਨਾਗਰਿਕਤਾ ‘ਤੇ ਸਵਾਲ ਉਠਾਏ ਹਨ। ਇਸ ਮਾਮਲੇ ‘ਚ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ।