Punjab
ਰਾਧਾ ਸੁਆਮੀ ਸਤਿਸੰਗ ਬਿਆਸ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਇਆ ਅੱਗੇ….

ਰਾਧਾ ਸੁਆਮੀ ਸਤਿਸੰਗ ਬਿਆਸ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਇਆ ਅੱਗੇ
16AUGUST 2023: ਪੰਜਾਬ ‘ਚ ਹੜ੍ਹਾਂ ਦੇ ਖਤਰੇ ਦਰਮਿਆਨ ਸਰਕਾਰ ਲੋਕਾਂ ਦੀ ਮਦਦ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਸ ਦੇ ਨਾਲ ਹੀ ਲੋਕ ਵੀ ਦੂਜਿਆਂ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸ ਦੌਰਾਨ ਖ਼ਬਰ ਆਈ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਕਰੋੜ ਰੁਪਏ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੀਐਮ ਮਾਨ ਨੇ ਟਵੀਟ ਕੀਤਾ। ਉਨ੍ਹਾਂ ਟਵੀਟ ਕੀਤਾ ਕਿ “ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲੋਕ ਲਗਾਤਾਰ ਅੱਗੇ ਆ ਰਹੇ ਹਨ…ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਮੁੱਖ ਮੰਤਰੀ ਰਾਹਤ ਫੰਡ…ਮਨੁੱਖਤਾ ਦੀ ਸੇਵਾ ਵਿੱਚ 2 ਕਰੋੜ ਰੁਪਏ ਦਾਨ ਕੀਤੇ ਹਨ”। ਮੇਰੇ ਤਹਿ ਦਿਲੋਂ ਧੰਨਵਾਦ ਤੁਹਾਡੇ ਸਮਰਥਨ ਲਈ… ਲੋਕਾਂ ਦੀ ਮਦਦ ਨਾਲ, ਅਸੀਂ ਲਗਾਤਾਰ ਅੱਗੇ ਵਧ ਰਹੇ ਹਾਂ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵਚਨਬੱਧ ਹਾਂ।