Amritsar
ਰਾਘਵ ਚੱਢਾ ਤੇ ਪਰਨੀਤੀ ਚੋਪੜਾ ਮੰਗਣੀ ਤੋਂ ਬਾਅਦ ਪਹਿਲੀ ਵਾਰ ਪਹੁੰਚੇ ਦਰਬਾਰ ਸਾਹਿਬ…

- ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ।
Amritsar 1JULY 2023: ਰੂਹਾਨੀਅਤ ਦੇ ਕੇਂਦਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਮੱਥਾ ਟੇਕਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਆਉਂਦੇ ਹਨ।

ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਮੀਡੀਆ ਤੋਂ ਪੂਰੀ ਦੂਰੀ ਬਣਾ ਕੇ ਸਰਬੱਤ ਦੇ ਭਲੇ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਦੀ13 ਮਈ ਨੂੰ ਦਿੱਲੀ ‘ਚ ਮੰਗਣੀ ਹੋਈ ਸੀ, ਜਿਸ ਤੋਂ ਬਾਅਦ ਉਹ ਅੱਜ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਅਤੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਤੋਂ ਦੂਰੀ ਬਣਾਈ ਰੱਖੀ।
