Punjab
ਰਾਘਵ ਚੱਢਾ ਨੇ MSP ‘ਤੇ ਕਮੇਟੀ ਦੇ ਗਠਨ ‘ਤੇ ਚਰਚਾ ਲਈ ਦਿੱਤਾ ਨੋਟਿਸ

ਚੰਡੀਗੜ੍ਹ: ਸੰਸਦ ਦਾ ਮਾਨਸੂਨ ਸੈਸ਼ਨ ਇਨ੍ਹੀਂ ਦਿਨੀਂ ਚੱਲ ਰਿਹਾ ਹੈ। ਇਸ ਸੈਸ਼ਨ ‘ਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਕੱਲ੍ਹ ਇਸ ਸੈਸ਼ਨ ਦਾ ਪਹਿਲਾ ਦਿਨ ਸੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਵੱਡਾ ਕਦਮ ਚੁੱਕਦੇ ਹੋਏ ਐਮਐਸਪੀ ਅਤੇ ਹੋਰ ਕਿਸਾਨੀ ਮੁੱਦਿਆਂ ਨੂੰ ਲੈ ਕੇ 29 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਹੁਣ ਸੰਸਦ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਸੈਸ਼ਨ ਵਿੱਚ ਚਰਚਾ ਲਈ ਨੋਟਿਸ ਦਿੱਤਾ ਹੈ। ਦੱਸ ਦੇਈਏ ਕਿ ਕੇਂਦਰ ਵੱਲੋਂ ਬਣਾਈ ਗਈ ਇਸ ਕਮੇਟੀ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਰਚਾ ਕੀਤੀ ਜਾਵੇਗੀ ਅਤੇ ਖੇਤੀ ਦੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਇਸ ‘ਚ ਆ ਰਹੀਆਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਹਾਲਾਂਕਿ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਕੇਂਦਰ ਸਰਕਾਰ ‘ਤੇ ਸਵਾਲ ਵੀ ਉਠਾਏ ਹਨ ਅਤੇ ਇਸ ‘ਤੇ ਚਰਚਾ ਲਈ ਨੋਟਿਸ ਵੀ ਦਿੱਤਾ ਹੈ।