Punjab
ਰਾਘਵ ਚੱਢਾ ਨੇ ਸੰਸਦ ‘ਚ ਚੁੱਕਿਆ ਮੁੱਦਾ,ਚੀਨ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਤੁਰੰਤ ਰੋਕ ਲਗਾਉਣ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੋਰੋਨਾ ਵਾਇਰਸ ਦੇ ਵਧਦੇ ਖਤਰੇ ਨੂੰ ਲੈ ਕੇ ਸੰਸਦ ਵਿੱਚ ਵੱਡੀ ਮੰਗਰੱਖ ਦਿੱਤੀ ਹੈ| ਚੱਢਾ ਨੇ ਸੰਸਦ ਵਿੱਚ ਸਸਪੈਨਸ਼ਨ ਨੋਟਿਸ ਦਾਖਲ ਕਰਦੇ ਹੋਏ ਚੀਨ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਉਪਰ ਰੋਕ ਲਾਉਣ ਦੀ ਮੰਗ ਕੀਤੀ ਹੈ।
ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਵੀਰਵਾਰ ਰਾਜਧਾਨੀ ਦਿੱਲੀ ਵਿੱਚ ਇੱਕ ਮਰੀਜ਼ ਦੀ ਮੌਤ ਵੀ ਹੋ ਗਈ ਹੈ। ਇਸਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਚੀਨ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਉਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ।