Connect with us

Punjab

ਰਾਹੁਲ ਭੰਡਾਰੀ ਨੇ ਮੁੱਖ ਸਕੱਤਰ ਸੂਚਨਾ ਅਤੇ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ

Published

on

ਚੰਡੀਗੜ੍ਹ:

1997 ਬੈਚ ਦੇ ਆਈਏਐਸ ਅਧਿਕਾਰੀ, ਰਾਹੁਲ ਭੰਡਾਰੀ, ਜੋ ਇਸ ਸਮੇਂ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਜੋਂ ਤਾਇਨਾਤ ਹਨ, ਨੇ ਮੰਗਲਵਾਰ ਨੂੰ ਪ੍ਰਮੁੱਖ ਸਕੱਤਰ ਸੂਚਨਾ ਅਤੇ ਲੋਕ ਸੰਪਰਕ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਵਾਧੂ ਚਾਰਜ ਸੰਭਾਲ ਲਏ ਹਨ।

ਦੋਵਾਂ ਵਿਭਾਗਾਂ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸੋਨਾਲੀ ਗਿਰੀ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਟੀਚਿਆਂ ਅਤੇ ਇੱਛਾਵਾਂ ਦੀ ਪ੍ਰਾਪਤੀ ਲਈ ਵਿਭਾਗਾਂ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਨੂੰ ਪ੍ਰਮੁੱਖ ਤਰਜੀਹ ਦੇਣਗੇ।