National
ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਜਾਣਗੇ ਵਾਇਨਾਡ, ਪੀੜਤਾਂ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
KERALA : ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਆਪਣੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਵਾਇਨਾਡ ਜਾਣਗੇ ਅਤੇ ਵਾਇਨਾਡ ਦਾ ਦੌਰਾ ਕਰਨਗੇ ਅਤੇ ਹਲਕੇ ਦੀ ਸਥਿਤੀ ਦਾ ਜਾਇਜ਼ਾ ਲੈਣਗੇ।
ਮੰਗਲਵਾਰ ਨੂੰ, ਕੇਰਲ ਦੇ ਵਾਇਨਾਡ ਜ਼ਿਲੇ ਵਿੱਚ ਮੇਪਦੀ ਦੇ ਨੇੜੇ ਵੱਖ-ਵੱਖ ਪਹਾੜੀ ਖੇਤਰਾਂ ਵਿੱਚ ਜ਼ਮੀਨ ਖਿਸਕਣ ਨੇ ਭਾਰੀ ਤਬਾਹੀ ਮਚਾਈ ਸੀ। ਇਸ ਕੁਦਰਤੀ ਆਫਤ ਕਾਰਨ ਹੁਣ ਤੱਕ 167 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 219 ਲੋਕ ਜ਼ਖਮੀ ਹਨ। ਇਹ ਅੰਕੜਾ ਹੋਰ ਵੀ ਵਧ ਸਕਦਾ ਹੈ। ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ‘ਚ ਫੌਜ ਦਾ ਰਾਹਤ ਅਤੇ ਬਚਾਅ ਕੰਮ ਜਾਰੀ ਹੈ।
ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਵਾਇਨਾਡ ਜਾਣਗੇ, ਜਿੱਥੇ ਜ਼ਮੀਨ ਖਿਸਕਣ ਕਾਰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ । ਜਾਣਕਾਰੀ ਦੱਸਿਆ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਦੋਵਾਂ ਨੇਤਾਵਾਂ ਨੇ ਬੁੱਧਵਾਰ ਨੂੰ ਵਾਇਨਾਡ ਜਾਣਾ ਸੀ ਪਰ ਖਰਾਬ ਮੌਸਮ ਕਾਰਨ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਮੁਲਤਵੀ ਕਰਨਾ ਪਿਆ।