Amritsar
ਰਾਹੁਲ ਗਾਂਧੀ ਨੇ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ

ਅੰਮ੍ਰਿਤਸਰ 2ਅਕਤੂਬਰ 2023: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਓਥੇ ਹੀ ਉਹਨਾਂਲੰਗਰ ਹਾਲ ਵਿੱਚ ਸੇਵਾਕੀਤੀ । ਇਸ ਦੌਰਾਨ ਉਸ ਨੇ ਸਿਰ ‘ਤੇ ਨੀਲੇ ਰੰਗ ਦਾ ਸਕਾਰਫ ਪਾਇਆ ਹੋਇਆ ਹੈ। ਇਸ ਤੋਂ ਪਹਿਲਾਂ ਜਦੋਂ ਉਹ ਜੋੜੋ ਯਾਤਰਾ ਦੌਰਾਨ ਭਾਰਤ ਆਏ ਸਨ ਤਾਂ ਉਨ੍ਹਾਂ ਨੇ ਪੱਗ ਬੰਨ੍ਹੀ ਸੀ।
ਉਨ੍ਹਾਂ ਦੀ ਇਸ ਫੇਰੀ ਨੂੰ ਗੁਪਤ ਰੱਖਿਆ ਗਿਆ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਆਦਿ ਲਈ ਨਹੀਂ ਪੁੱਜੇ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।