National
ਰਾਹੁਲ ਗਾਂਧੀ ਮਣੀਪੁਰ ਲਈ ਹੋਏ ਰਵਾਨਾ, ਰਾਹਤ ਕੈਂਪਾਂ ਦਾ ਕਰਨਗੇ ਦੌਰਾ
ਦਿੱਲੀ 29 JUNE2023: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਦਿੱਲੀ ਸਥਿਤ ਆਪਣੀ ਰਿਹਾਇਸ਼ ਤੋਂ ਮਨੀਪੁਰ ਲਈ ਰਵਾਨਾ ਹੋ ਗਏ ਹਨ। ਰਾਹੁਲ ਗਾਂਧੀ ਅੱਜ ਅਤੇ ਕੱਲ੍ਹ 29-30 ਜੂਨ ਨੂੰ ਮਣੀਪੁਰ ਰਹਿਣਗੇ ਹੋਣਗੇ। ਇਸ ਦੌਰਾਨ ਉਹ ਰਾਹਤ ਕੈਂਪਾਂ ਦਾ ਵੀ ਦੌਰਾ ਕਰਨਗੇ। ਉਹ ਇੰਫਾਲ ਅਤੇ ਚੂਰਾਚੰਦਪੁਰ ਵਿੱਚ ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ। ਉਹ ਰਾਹਤ ਕੈਂਪਾਂ ਦਾ ਵੀ ਦੌਰਾ ਕਰਨਗੇ।
ਰਾਹੁਲ ਦਾ ਮਨੀਪੁਰ ਜਾਣ ਦਾ ਫੈਸਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਮਣੀਪੁਰ ਦੇ ਹਾਲਾਤ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਕੀਤੀ ਸੀ। 3 ਮਈ ਤੋਂ ਬਾਅਦ ਜਾਤੀ ਹਿੰਸਾ ਵਿੱਚ ਘਿਰੇ ਉੱਤਰ-ਪੂਰਬੀ ਰਾਜ ਵਿੱਚ ਕਾਂਗਰਸ ਨੇਤਾ ਦਾ ਇਹ ਪਹਿਲਾ ਦੌਰਾ ਹੈ। ਕਾਂਗਰਸ ਨੇ ਸੂਬੇ ਦੀ ਮੌਜੂਦਾ ਸਥਿਤੀ ਲਈ ਭਾਜਪਾ ਅਤੇ ਇਸ ਦੀ ‘ਵੰਡਵਾਦੀ ਰਾਜਨੀਤੀ’ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਤੋਂ ਇਲਾਵਾ ਕਾਂਗਰਸ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਸ਼ਾਂਤੀ ਬਹਾਲ ਕਰਨ ਲਈ ਇੱਕ ਸਰਬ ਪਾਰਟੀ ਵਫ਼ਦ ਉੱਥੇ ਭੇਜਿਆ ਜਾਣਾ ਚਾਹੀਦਾ ਹੈ।
ਸਾਬਕਾ ਕਾਂਗਰਸ ਪ੍ਰਧਾਨ ਮਨੀਪੁਰ ਹਿੰਸਾ ‘ਤੇ ਲਗਾਤਾਰ ਭਾਜਪਾ ਸਰਕਾਰ ਨੂੰ ਘੇਰ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸਰਕਾਰ ਅਤੇ ਪੀਐਮ ਮੋਦੀ ਦੇ ਰਵੱਈਏ ਨੂੰ ਨਿਰਾਸ਼ਾਜਨਕ ਦੱਸਿਆ ਸੀ। ਦਰਅਸਲ ਪ੍ਰਧਾਨ ਮੰਤਰੀ ਨੇ ਆਪਣੇ ਵਿਦੇਸ਼ ਦੌਰੇ ਤੋਂ ਪਰਤਣ ਤੋਂ ਬਾਅਦ ਸੋਮਵਾਰ ਨੂੰ ਸੂਬੇ ਦੇ ਹਾਲਾਤਾਂ ‘ਤੇ ਉੱਚ ਪੱਧਰੀ ਬੈਠਕ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਚੁੱਪੀ ‘ਤੇ ਸਵਾਲੀਆ ਨਿਸ਼ਾਨ ਲਗਾਉਂਦੇ ਹੋਏ ਉਨ੍ਹਾਂ ਕਿਹਾ ਸੀ ਕਿ ਸਰਕਾਰ ਨੇ ਸੂਬੇ ਦੇ ਹਾਲਾਤ ਵਿਗਾੜ ਦਿੱਤੇ ਹਨ। 120 ਲੋਕ ਮਾਰੇ ਗਏ ਹਨ, ਹਜ਼ਾਰਾਂ ਲੋਕ ਬੇਘਰ ਹੋ ਗਏ ਹਨ ਅਤੇ ਕੈਂਪਾਂ ਵਿਚ ਵੱਡੇ ਪੱਧਰ ‘ਤੇ ਉਜਾੜੇ ਹੋਏ ਹਨ। ਇਸ ਸਬੰਧੀ ਸ਼ਨੀਵਾਰ ਨੂੰ ਸਰਬ ਪਾਰਟੀ ਮੀਟਿੰਗ ਵੀ ਹੋਈ। ਇਸ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਸੂਬੇ ਵਿੱਚ ਸ਼ਾਂਤੀ ਬਹਾਲੀ ਲਈ ਯਤਨ ਤੇਜ਼ ਕਰਨ ਲਈ ਸਰਕਾਰ ਨੂੰ ਵੱਖ-ਵੱਖ ਸੁਝਾਅ ਦਿੱਤੇ ਸਨ।