Punjab
BREAKING NEWS:ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦਾ ਨਵਜੋਤ ਸਿੰਘ ਸਿੱਧੂ ਨੂੰ ਭੇਜਿਆ ਸੱਦਾ
ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ‘ਚ ਰਾਹੁਲ ਗਾਂਧੀ ਨੇ ਭੇਜਿਆ ਸੰਦੇਸ਼, ਕਾਂਗਰਸ ਦੇ ਕਰਾਊਨ ਪ੍ਰਿੰਸ ਰਾਹੁਲ ਗਾਂਧੀ ਵੱਲੋਂ ਸੰਦੇਸ਼ ਵਿੱਚ ‘ਭਾਰਤ ਜੋੜੋ ਯਾਤਰਾ’ ‘ਤੇ ਜਾਣ ਦਾ ਸੱਦਾ ਭੇਜਿਆ ਗਿਆ ਹੈ। ਜਾਣਕਾਰੀ ਮੁਤਾਬਕ ਕਾਂਗਰਸ ਨੇ 30 ਜਨਵਰੀ ਨੂੰ ਸ਼੍ਰੀਨਗਰ ‘ਚ ਹੋਣ ਵਾਲੀ ਭਾਰਤ ਜੋੜੋ ਯਾਤਰਾ ਲਈ ਸਿੱਧੂ ਨੂੰ ਸੱਦਾ ਭੇਜਿਆ ਹੈ। ਤੁਹਾਨੂੰ ਦੱਸ ਦੇਈਏ ਕਿ 30 ਜਨਵਰੀ ਨੂੰ ਭਾਰਤ ਜੋੜੋ ਯਾਤਰਾ ਦੀ ਸਮਾਪਤੀ ਲਈ ਵੱਡੀ ਰੈਲੀ ਕੀਤੀ ਜਾਵੇਗੀ।
ਨਵਜੋਤ ਸਿੰਘ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਚਰਚਾ ਹੈ ਕਿ 26 ਜਨਵਰੀ ਨੂੰ ਉਹ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ।