National
ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਨੂੰ ਲੈ ਕੇ ਰਾਹੁਲ ਗਾਂਧੀ ਨੇ ਘੇਰੀ ਮੋਦੀ
ਨਵੀਂ ਦਿੱਲੀ : ਜਲ੍ਹਿਆਂਵਾਲਾ ਬਾਗ (Jallianwala Bagh) ਦੇ ਨਵੀਨੀਕਰਨ ਨੂੰ ਲੈ ਕੇ ਮੋਦੀ ਸਰਕਾਰ ਘਿਰ ਗਈ ਹੈ। ਸੋਸ਼ਲ ਮੀਡੀਆ ‘ਤੇ ਲੋਕਾਂ ਜੰਮ ਕੇ ਅਲੋਚਨਾ ਕਰ ਰਹੇ ਹਨ। ਜ਼ਿਆਦਾਤਰ ਆਲੋਚਨਾ ਗਲਿਆਰਿਆਂ ਬਾਰੇ ਹੋ ਰਹੀ ਹੈ, ਜਿਨ੍ਹਾਂ ਨੂੰ ਬਦਲਿਆ ਗਿਆ ਹੈ। ਇਨ੍ਹਾਂ ਗਲਿਆਰਿਆਂ ਵਿੱਚ ਜਨਰਲ ਡਾਇਰ ਨੇ ਵੈਸਾਖੀ ਵਾਲੇ ਦਿਨ ਉਨ੍ਹਾਂ ਲੋਕਾਂ ‘ਤੇ ਗੋਲੀਆਂ ਚਲਾਉਣ ਦੇ ਨਿਰਦੇਸ਼ ਦਿੱਤੇ ਸਨ, ਜੋ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਸਨ। ਇਸ ਵਿੱਚ ਹਜ਼ਾਰਾਂ ਲੋਕ ਮਾਰੇ ਗਏ ਸਨ।
ਹੁਣ ਨਵੀਨੀਕਰਨ ਕਰਕੇ ਇੱਥੇ ਚਾਰੇ ਪਾਸੇ ਲੇਜ਼ਰ ਲਾਈਟਾਂ ਲਗਾਈਆਂ ਗਈਆਂ ਹਨ। ਇਸ ਬਾਰੇ ਰਾਹੁਲ ਗਾਂਧੀ ਨੇ ਲਿਖਿਆ ਹੈ ਕਿ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਅਜਿਹਾ ਅਪਮਾਨ ਸਿਰਫ ਉਹ ਹੀ ਕਰ ਸਕਦੇ ਹਨ ਜੋ ਸ਼ਹਾਦਤ ਦੇ ਅਰਥ ਨਹੀਂ ਜਾਣਦੇ। ਮੈਂ ਇੱਕ ਸ਼ਹੀਦ ਦਾ ਪੁੱਤਰ ਹਾਂ- ਮੈਂ ਕਿਸੇ ਵੀ ਕੀਮਤ ਤੇ ਸ਼ਹੀਦਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗਾ। ਅਸੀਂ ਇਸ ਘਿਣਾਉਣੇ ਜ਼ੁਲਮ ਦੇ ਵਿਰੁੱਧ ਹਾਂ।