Connect with us

Punjab

ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਮੁਲਾਕਾਤ ਕਰਨਗੇ ਰਾਹੁਲ ਗਾਂਧੀ

Published

on

ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਵਾਲੇ ਜਾ ਰਹੇ ਹਨ। ਰਾਹੁਲ ਗਾਂਧੀ ਮੋਹਾਲੀ ਏਅਰਪੋਰਟ ਪਹੁੰਚ ਚੁੱਕੇ ਹਨ। ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉੱਘੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਹ ਘਟਨਾ ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਤੋਂ ਬਾਅਦ ਵਾਪਰੀ ਹੈ।