Connect with us

National

ਰੇਲਵੇ ਕਰਮਚਾਰੀਆਂ ਨੂੰ ਦੀਵਾਲੀ ਦਾ ਮਿਲੇਗਾ BONUS

Published

on

DIWALI BONUS : ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਰੇਲਵੇ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਰੇਲਵੇ ਮੁਲਾਜ਼ਮਾਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਐਲਾਨ ਕੀਤਾ ਗਿਆ ਹੈ। ਦੁਸਹਿਰੇ ਅਤੇ ਦੀਵਾਲੀ ਪੂਜਾ ਦੀਆਂ ਛੁੱਟੀਆਂ ਤੋਂ ਪਹਿਲਾਂ ਰੇਲਵੇ ਕਰਮਚਾਰੀਆਂ ਨੂੰ ਬੋਨਸ ਦਾ ਭੁਗਤਾਨ ਕੀਤਾ ਜਾਵੇਗਾ। ਕੈਬਨਿਟ ਦੇ ਇਸ ਫੈਸਲੇ ਤੋਂ ਬਾਅਦ ਲਗਭਗ 13 ਲੱਖ ਰੇਲਵੇ ਕਰਮਚਾਰੀਆਂ ਨੂੰ ਲਾਭ ਮਿਲੇਗਾ।

ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਰੇਲਵੇ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਵੀਰਵਾਰ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ‘ਚ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਐਲਾਨ ਕੀਤਾ ਗਿਆ ਹੈ। ਰੇਲਵੇ ਕਰਮਚਾਰੀਆਂ ਨੂੰ ਬੋਨਸ ਦਾ ਭੁਗਤਾਨ ਦੁਸਹਿਰੇ ਅਤੇ ਦੀਵਾਲੀ ਪੂਜਾ ਦੀਆਂ ਛੁੱਟੀਆਂ ਤੋਂ ਪਹਿਲਾਂ ਕੀਤਾ ਜਾਵੇਗਾ। ਕੈਬਨਿਟ ਦੇ ਇਸ ਫੈਸਲੇ ਤੋਂ ਬਾਅਦ ਲਗਭਗ 12 ਲੱਖ ਰੇਲਵੇ ਕਰਮਚਾਰੀਆਂ ਨੂੰ ਲਾਭ ਮਿਲੇਗਾ।

ਇਸ ਘੋਸ਼ਣਾ ਨਾਲ 11,72,240 ਰੇਲਵੇ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। ਸਰਕਾਰ ਨੇ ਪ੍ਰਧਾਨ ਮੰਤਰੀ-ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (PM-RKVY) ਅਤੇ ਕ੍ਰਿਸ਼ਨਾਤੀ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ 1,01,321 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਸੀ।

ਰੇਲਵੇ ਕਰਮਚਾਰੀਆਂ ਨੂੰ ਦੀਵਾਲੀ ਦਾ ਮਿਲੇਗਾ ਤੋਹਫ਼ਾ….

ਰੇਲਵੇ ਕਰਮਚਾਰੀਆਂ ਨੂੰ ਆਉਣ ਵਾਲੇ ਤਿਉਹਾਰਾਂ ਤੋਂ ਪਹਿਲਾਂ 78 ਦਿਨਾਂ ਲਈ ਬੋਨਸ ਦਿੱਤਾ ਜਾਵੇਗਾ। ਇਸ ‘ਤੇ ਕੁੱਲ 2,028 ਕਰੋੜ ਰੁਪਏ ਖਰਚ ਕੀਤੇ ਜਾਣਗੇ। 11 ਲੱਖ 72 ਹਜ਼ਾਰ 240 ਮੁਲਾਜ਼ਮਾਂ ਨੂੰ ਇਸ ਦਾ ਲਾਭ ਮਿਲੇਗਾ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ‘ਚ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਇਹ ਫੈਸਲਾ ਲਿਆ।

ਕਿਸ ਨੂੰ ਮਿਲੇਗਾ BONUS ?

ਬੋਨਸ ਦੀ ਰਕਮ ਰੇਲਵੇ ਕਰਮਚਾਰੀਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਟਰੈਕ ਮੇਨਟੇਨਰ, ਲੋਕੋ ਪਾਇਲਟ, ਟਰੇਨ ਮੈਨੇਜਰ (ਗਾਰਡ), ਸਟੇਸ਼ਨ ਮਾਸਟਰ, ਸੁਪਰਵਾਈਜ਼ਰ, ਟੈਕਨੀਸ਼ੀਅਨ, ਟੈਕਨੀਸ਼ੀਅਨ ਹੈਲਪਰ, ਗਰੁੱਪ ਸੀ ਸਟਾਫ, ਪੁਆਇੰਟਸ ਮੈਨ,ਮਿਨਿਸਟ੍ਰੀਅਲ ਸਟਾਫ ਅਤੇ ਹੋਰਾਂ ਨੂੰ ਭੁਗਤਾਨ ਕੀਤਾ ਜਾਵੇਗਾ।

ਇਹ ਹਰ ਸਾਲ ਦੁਰਗਾ ਪੂਜਾ ਦੀਆਂ ਛੁੱਟੀਆਂ ਤੋਂ ਪਹਿਲਾਂ ਯੋਗ ਕਰਮਚਾਰੀਆਂ ਨੂੰ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਪ੍ਰੇਰਿਤ ਕਰਨ ਲਈ ਇੱਕ ਪ੍ਰੇਰਣਾ ਵਜੋਂ ਦਿੱਤਾ ਜਾਂਦਾ ਹੈ। ਸਾਲ 2023-2024 ‘ਚ ਰੇਲਵੇ ਦਾ ਪ੍ਰਦਰਸ਼ਨ ਕਾਫੀ ਵਧੀਆ ਰਿਹਾ ਹੈ।