Punjab
ਪੰਜਾਬ ‘ਚ ਅਗਲੇ ਸੱਤ ਦਿਨ ਮੀਂਹ ਦਾ ਅਲਰਟ, ਵੇਖੋ ਕਿਥੇ ਹੋਵੇਗੀ ਵੱਧ ਬਾਰਸ਼
ਪੰਜਾਬ ਵਿਚ ਬਾਰਸ਼ ਦਾ ਦੌਰ ਮੁੜ ਸ਼ੁਰੂ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਇਸ ਸਬੰਧੀ ਨਵੀਂ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਅਗਲੇ ਸੱਤ ਦਿਨ ਬਾਰਸ ਦੀ ਭਵਿੱਖਬਾਣੀ ਕੀਤੀ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅਗਲੇ ਸੱਤ ਦਿਨਾਂ ਦੇ ਮੌਸਮ ਬਾਰੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਵਿਚ ਦੱਸਿਆ ਗਿਆ ਹੈ ਕਿ ਪੰਜਾਬ, ਹਰਿਆਣਾ ਚੰਡੀਗੜ੍ਹ ਵਿਚ ਤੇਜ਼ ਹਵਾਵਾਂ ਤੇ ਬਿਜਲੀ ਚਮਕਣ ਦੇ ਨਾਲ-ਨਾਲ ਭਾਰੀ ਬਾਰਸ਼ ਦੀ ਸੰਭਾਵਨਾ ਹੈ।
28 ਅਗਸਤ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿਣ ਵਾਲਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰਾ, ਕਪੂਰਥਲਾ, ਫਤਿਹਗੜ੍ਹ ਸਾਹਿਬ, ਮੁਹਾਲੀ, ਰੂਪਨਗਰ, ਪਟਿਆਲਾ ਜਿਲ੍ਹਿਆਂ ਵਿਚ ਬਾਰਸ਼ ਜਾਰੀ ਰਹੇਗੀ।