Punjab
ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਤਰਨਤਾਰਨ ਦੇ 19 ਪਿੰਡਾਂ ‘ਚ ਅਜੇ ਵੀ ਹੜ੍ਹ ਹਾਲਤ

28ਅਗਸਤ 2023: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਹੈ। ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਜਦਕਿ ਕੁਝ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਅਤੇ ਆਸਪਾਸ ਦੇ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਬਾਰਿਸ਼ ਨਾਲ ਜਿੱਥੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ, ਉਥੇ ਹੀ ਨਮੀ ‘ਚ ਕਮੀ ਦੇ ਨਾਲ-ਨਾਲ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ।