Connect with us

Punjab

ਚੰਡੀਗੜ੍ਹ ‘ਚ ਮੀਂਹ ਦਾ ਅਲਰਟ, ਹੁਣ ਤੱਕ ਫਰਵਰੀ ਮਹੀਨੇ ‘ਚ 39.7 ਐਮ.ਐਸ. ਹੋਈ ਬਾਰਿਸ਼

Published

on

21 ਫਰਵਰੀ 2024: ਪਿਛਲੇ 2 ਦਿਨਾਂ ਤੋਂ ਸ਼ਹਿਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਮੌਸਮ ਵਿੱਚ ਇਹ ਤਬਦੀਲੀ ਆ ਰਹੀ ਹੈ।

ਇਸੇ ਤਰ੍ਹਾਂ ਦੇ ਹਾਲਾਤ ਬੁੱਧਵਾਰ ਨੂੰ ਵੀ ਸ਼ਹਿਰ ਵਿੱਚ ਰਹਿਣਗੇ ਅਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਮੌਸਮ ਕੁਝ ਸਾਫ ਹੋਣ ਦੀ ਉਮੀਦ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਫਿਲਹਾਲ ਕੋਈ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24.6 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16.7 ਡਿਗਰੀ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ‘ਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਤੱਕ ਫਰਵਰੀ ਮਹੀਨੇ ਵਿੱਚ 39.7 ਐਮ.ਐਸ. ਮੀਂਹ ਪੈ ਗਿਆ ਹੈ।