Connect with us

News

ਹਿਮਾਚਲ ਪ੍ਰਦੇਸ਼ ‘ਚ ਮੀਂਹ ਦਾ ਅਲਰਟ

Published

on

ਹਿਮਾਚਲ ਪ੍ਰਦੇਸ਼ ਵਿੱਚ ਖਰਾਬ ਮੌਸਮ ਕਾਰਨ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੇ ਘਰ ਤਬਾਹ ਹੋ ਗਏ।

ਬਦਲ ਫਟਣ ਕਾਰਨ 387 ਸੜਕਾਂ ਇਸ ਸਮੇਂ ਬੰਦ ਹਨ। ਮੰਡੀ ਵਿੱਚ ਜ਼ਮੀਨ ਖਿਸਕਣ ਕਾਰਨ ਸ਼ਨੀਵਾਰ ਤੋਂ ਬੰਦ ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ, ਜੋ ਕਿ 35 ਘੰਟਿਆਂ ਬਾਅਦ ਸੋਮਵਾਰ ਨੂੰ ਦੁਪਹਿਰ 3 ਵਜੇ ਦੇ ਕਰੀਬ 35 ਘੰਟਿਆਂ ਬਾਅਦ ਬਹਾਲ ਕਰ ਦਿੱਤਾ ਗਿਆ।

ਅੱਜ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ 19 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ‘ਚ ਮੀਂਹ ਦਾ ਭਾਰੀ ਅਲਰਟ ਜਾਰੀ ਕੀਤਾ ਹੈ। ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਦੇ ਕਈ ਇਲਾਕਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ,ਰਾਜ ਵਿੱਚ 22 ਅਗਸਤ ਤੱਕ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

 

ਲਗਾਤਾਰ ਮੀਂਹ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ 1382.49 ਫੁੱਟ ਤੱਕ ਪਹੁੰਚ ਗਿਆ ਹੈ। ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਅੱਠ ਫੁੱਟ ਦੂਰ ਹੈ। ਪਾਣੀ ਦਾ ਪੱਧਰ 1,390 ਫੁੱਟ ਤੱਕ ਪਹੁੰਚਣ ਤੋਂ ਬਾਅਦ ਗੇਟ ਤੋਂ ਪਾਣੀ ਛੱਡਿਆ ਜਾਵੇਗਾ। ਦੂਜੇ ਪਾਸੇ, ਕਿਨੌਰ ਜ਼ਿਲ੍ਹੇ ਦੇ ਕਰਚਮ ਡੈਮ ਤੋਂ ਸੋਮਵਾਰ ਨੂੰ 482 ਕਿਊਮਿਕ ਅਤੇ ਨਾਥਪਾ ਡੈਮ ਤੋਂ 408 ਕਿਊਮਿਕ ਪਾਣੀ ਛੱਡਿਆ ਗਿਆ। ਇਸ ਦੇ ਨਾਲ ਹੀ, ਬੀਬੀਐਮਬੀ ਦੇ ਕਾਰਜਕਾਰੀ ਇੰਜੀਨੀਅਰ ਮਨੀਸ਼ ਕਸ਼ਯਪ ਨੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਡੈਮ ਤੋਂ ਨਿਯਮਿਤ ਤੌਰ ‘ਤੇ ਮਸ਼ੀਨਾਂ ਰਾਹੀਂ ਪਾਣੀ ਛੱਡਿਆ ਜਾ ਰਿਹਾ ਹੈ। ਸੋਮਵਾਰ ਨੂੰ ਸਿਰਮੌਰ ਦੇ ਜਾਟਨ ਡੈਮ ਤੋਂ ਪਾਣੀ ਛੱਡਿਆ ਗਿਆ।