Punjab
ਪੰਜਾਬ ਭਰ ਵਿੱਚ ਲਗਾਤਾਰ ਮੀਂਹ
PUNJAB WEATHER UPDATE : ਪੰਜਾਬ ਭਰ ਵਿੱਚ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 3 ਘੰਟਿਆਂ ਲਈ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਤੂਫਾਨੀ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 112 ‘ਤੇ ਕਾਲ ਕਰਨ ਦੀ ਸਲਾਹ ਦਿੱਤੀ ਹੈ। ਭਾਰੀ ਮੀਂਹ ਜਨਜੀਵਨ ਨੂੰ ਪ੍ਰਭਾਵਿਤ ਕਰ ਸਕਦਾ ਹੈ, ਖਾਸ ਕਰਕੇ ਨੀਵੇਂ ਇਲਾਕਿਆਂ ਵਿੱਚ, ਹੜ੍ਹਾਂ ਦਾ ਖ਼ਤਰਾ ਵਧ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹਿ ਸਕਦਾ ਹੈ।
ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ ਮੌਸਮ ਵਿਭਾਗ ਵੱਲੋਂ 15 ਅਗਸਤ ਤੱਕ ਮੀਂਹ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਪੰਜਾਬ ਵਿੱਚ ਮੀਂਹ ਕਾਰਨ ਮੌਸਮ ਸੁਹਾਵਣਾ ਹੈ, ਉੱਥੇ ਹੀ ਦਰਿਆਵਾਂ ਦੇ ਕੰਢਿਆਂ ‘ਤੇ ਸਥਿਤ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਹੈ। ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਰਿਹਾ ਹੈ ਅਤੇ ਸਥਿਤੀ ਚਿੰਤਾਜਨਕ ਬਣੀ ਹੋਈ ਹੈ।
