Connect with us

Punjab

ਪੰਜਾਬ ‘ਚ ਭਾਰੀ ਮੀਂਹ ਲਈ ਯੈਲੋ ਅਲਰਟ, ਲਗਾਤਾਰ ਪਵੇਗਾ ਭਾਰੀ ਮੀਂਹ

Published

on

PUNJAB WEATHER : ਪੰਜਾਬ ਦੇ ਕਈ ਇਲਾਕਿਆਂ ਵਿੱਚ ਰਾਤ ਤੋਂ ਹਿ ਭਾਰੀ ਮੀਂਹ ਪੈ ਰਿਹਾ ਹੈ। ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 4 ਤੋਂ 5 ਦਿਨ ਲਗਾਤਾਰ ਭਾਰੀ ਮੀਂਹ ਪਵੇਗਾ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਹਸ਼ਿਆਰਪੁਰ ਅਤੇ ਰੂਪਨਗਰ ਵਿੱਚ ਅੱਜ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ। ਇਸ ਦੇ ਨਾਲ ਹੀ ਸੰਗਰੂਰ , ਬਰਨਾਲਾ, ਪਟਿਆਲਾ, ਮੋਹਾਲੀ, ਫ਼ਤਹਿਗੜ੍ਹ ਸਾਹਿਬ ਤੇ ਲੁਧਿਆਣਾ ਲਈ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਕੁੱਝ ਹਿੱਸਿਆਂ ’ਚ ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦਾ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਅਗਲੇ 3 ਦਿਨਾਂ ਤੱਕ ਲਗਾਤਾਰ ਮੀਂਹ ਪੈਣ ਦੀ ਚੇਤਾਵਨੀ ਹੈ। ਮੌਸਮ ਵਿਗਿਆਨ ਕੇਂਦਰ ਨੇ ਅੱਜ ਮੰਡੀ ਅਤੇ ਸ਼ਿਮਲਾ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਤੇ ਬਿਲਾਸਪੁਰ, ਚੰਬਾ, ਹਮੀਰਪੁਰ, ਕਾਂਗੜ, ਸੋਲਨ, ਸਿਰਮੌਰ ਅਤੇ ਊਨਾ ਵਿੱਚ ਵੀ ਭਾਰੀ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ ।

Continue Reading