Punjab
ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ
PUNJAB WEATHER : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਭੀ ‘ਚ ਠੰਡ ਹੋਲੀ ਹੋਲੀ ਵਧਣ ਲੱਗ ਗਈ। ਬੀਤੇ ਦਿਨ ਯਾਨੀ 4 ਨਵੰਬਰ ਨੂੰ ਪੰਜਾਬ ਦੇ ਕਈ ਸੂਬਿਆਂ ‘ਚ ਮੀਂਹ ਪਿਆ ਅਤੇ ਬਠਿੰਡਾ ‘ਸ਼ਹਿਰ ‘ਚ ਗੜ੍ਹੇਮਾਰੀ ਹੋਈ ਹੈ। ਅਤੇ ਨਾਲ ਹੀ ਠੰਡੀਆਂ ਹਵਾਵਾਂ ਚੱਲੀਆਂ।
ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ । ਇਸ ਤੋਂ ਇਲਾਵਾ ਕੁੱਝ ਜ਼ਿਲ੍ਹਿਆਂ ‘ਚ ਕੋਹਰਾ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵਲੋਂ 4 ਅਤੇ 6 ਨਵੰਬਰ ਲਈ ਪੰਜਾਬ ਸਣੇ ਉੱਤਰੀ ਭਾਰਤ ਦੇ ਕੁੱਝ ਸੂਬਿਆਂ ‘ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੀਂਹ ਪੈਣ ਕਾਰਨ ਪ੍ਰਦੂਸ਼ਣ ਤੋਂ ਕੁੱਝ ਰਾਹਤ ਮਿਲਣ ਦੀ ਵੀ ਉਮੀਦ ਹੈ। ਇਸ ਦੇ ਨਾਲ ਹੀ ਰਾਤ ਦੇ ਤਾਪਮਾਨ ‘ਚ ਕਮੀ ਵੀ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਹਾੜਾਂ ‘ਤੇ ਬਰਫ਼ ਪੈਣ ਕਾਰਨ ਵੀ ਪੰਜਾਬ ‘ਚ ਇਸ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ।
