Connect with us

Punjab

ਪੰਜਾਬ ਵਿੱਚ ਮੀਂਹ ਦਾ ਅਲਰਟ

Published

on

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਕੁਝ ਥਾਵਾਂ ’ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਵੀ ਪੈ ਸਕਦਾ ਹੈ।

ਖਾਸ ਤੌਰ ’ਤੇ ਪਠਾਨਕੋਟ ਅਤੇ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਚੌਕਸੀ ਦੀ ਲੋੜ ਹੈ। ਮੀਂਹ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸਥਿਤੀ ਵੀ ਬਣ ਸਕਦੀ ਹੈ।

ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 20 ਅਗਸਤ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਜਾਰੀ ਰਹਿ ਸਕਦਾ ਹੈ ਅਤੇ ਕੁਝ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ, ਸੜਕਾਂ ’ਤੇ ਵਿਜ਼ੀਬਿਲਟੀ ਘਟਣ ਅਤੇ ਆਵਾਜਾਈ ਪ੍ਰਭਾਵਿਤ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਲੋਕਾਂ ਨੂੰ ਮੌਸਮ ਦੇਖ ਕੇ ਹੀ ਸਫ਼ਰ ਕਰਨ ਅਤੇ ਬਿਜਲੀ ਦੀਆਂ ਤਾਰਾਂ, ਦਰੱਖਤਾਂ ਤੇ ਕਮਜ਼ੋਰ ਢਾਂਚਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।

ਫਿਲਹਾਲ ਪੰਜਾਬ ਦੇ ਲੋਕਾਂ ਨੂੰ ਮੌਸਮ ’ਤੇ ਨਜ਼ਰ ਰੱਖਣ ਦੀ ਲੋੜ ਹੈ, ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।