Punjab
ਸਾਵਣ ਚੜਦੇ ਹੀ ਮੌਸਮ ‘ਚ ਬਦਲਾਅ
PUNJAB WEATHER : ਸਾਵਣ ਦੇ ਪਹਿਲੇ ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ।ਇਸ ਤੋਂ ਬਾਅਦ, ਸੂਬੇ ਦੇ ਔਸਤ ਤਾਪਮਾਨ ਵਿੱਚ 1 ਡਿਗਰੀਦੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ, ਅੱਜ (15 ਜੁਲਾਈ) ਪੰਜਾਬ ਵਿੱਚ ਕਿਤੇ ਵੀ ਮੀਂਹ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।ਉਮੀਦ ਕੀਤੀ ਜਾ ਰਹੀ ਹੈ ਕਿ ਮੌਸਮ ਵਿਭਾਗ ਵੱਲੋਂ ਸਥਿਤੀ ਨੂੰ ਦੇਖਦੇ ਹੋਏ ਅੱਜ ਵੀ ਫਲੈਸ਼ ਅਲਰਟ ਜਾਰੀ ਕੀਤੇ ਜਾ ਸਕਦੇ ਹਨ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਕੋਈ ਚੇਤਾਵਨੀ ਨਹੀਂ ਹੈ। ਪਰ,ਕੱਲ੍ਹ,ਬੁੱਧਵਾਰ ਯਾਨੀ 16 ਜੁਲਾਈ ਨੂੰ, ਸੂਬੇ ਦੇ ਤਿੰਨ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਜਦੋਂ ਕਿ, ਆਉਣ ਵਾਲੇ 6 ਦਿਨਾਂ ਤੱਕ ਸੂਬੇ ਵਿੱਚ ਤਾਪਮਾਨ ਅਤੇ ਮੌਸਮ ਆਮ ਰਹਿਣ ਦੀ ਉਮੀਦ ਹੈ।
