Punjab
PUNJAB-CHANDIGARH ‘ਚ ਮੀਂਹ ਦੀ ਚੇਤਾਵਨੀ, ਡਿੱਗੇਗਾ ਪਾਰਾ
PUNJAB WEATHER : ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਔਸਤ ਵੱਧ ਤੋਂ ਵੱਧ ਤਾਪਮਾਨ -0.5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਆਈ ਹੈ। ਹਾਲਾਂਕਿ, ਰਾਜ ਵਿੱਚ ਤਾਪਮਾਨ ਆਮ ਦੇ ਨੇੜੇ ਹੈ। ਪੰਜਾਬ ਦੇ ਨੇੜੇ ਦੋ ਪੱਛਮੀ ਗੜਬੜੀਆਂ ਸਰਗਰਮ ਹੋ ਗਈਆਂ ਹਨ। ਜਿਸ ਕਾਰਨ ਮੌਸਮ ਵਿਭਾਗ ਨੇ ਅੱਜ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਵੀ ਪ੍ਰਗਟਾਈ ਹੈ।
ਮੌਸਮ ਵਿਗਿਆਨ ਕੇਂਦਰ ਮੁਤਾਬਕ , ਚੰਡੀਗੜ੍ਹ ਵਿੱਚ ਧੁੰਦ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਯੈਲੋ ਅਲਰਟ ਲਾਗੂ ਹੈ।