Connect with us

Punjab

ਪੰਜਾਬ ‘ਚ ਮੀਂਹ ਦਾ ਅਲਰਟ, 12 ਜ਼ਿਲਿਆਂ ‘ਚ ਵਰਖਾ ਦੀ ਸੰਭਾਵਨਾ

Published

on

PUNJAB WEATHER UPDATE : ਪੰਜਾਬ ਦੇ ਮੌਸਮ ਦਾ ਮਿਜ਼ਾਜ ਬਦਲਦਾ ਨਜ਼ਰ ਆ ਰਿਹਾ ਹੈ। ਬੀਤੇ ਦਿਨ ਟੀ ਬਾਰਿਸ਼ ਹੋ ਰਹੀ ਹੈਂ ਤੇ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ। ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ।
ਪੰਜਾਬ ‘ਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ।ਮੌਸਮ ਵਿਭਾਗ ਵੱਲੋਂ ਸੂਬੇ ਦੇ 12 ਜ਼ਿਲਿਆਂ ‘ਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਰਿਪੋਰਟਾਂ ਮੁਤਾਬਕ ਆਉਣ ਵਾਲੇ ਘੰਟਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਵਰਖਾ ਹੋ ਸਕਦੀ ਹੈ। ਕੁਝ ਇਲਾਕਿਆਂ ‘ਚ ਤੇਜ਼ ਹਵਾਵਾਂ ਅਤੇ ਗੜ੍ਹੇ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ, ਖਾਸ ਕਰਕੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਸੰਭਾਲ ਕਰਨ ਲਈ ਕਿਹਾ ਗਿਆ ਹੈ।

ਇਸ ਮੀਂਹ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਕੁਝ ਇਲਾਕਿਆਂ ‘ਚ ਫਸਲਾਂ ਨੂੰ ਨੁਕਸਾਨ ਹੋਣ ਦਾ ਖਤਰਾ ਵੀ ਬਣਿਆ ਹੋਇਆ ਹੈ।