Punjab
ਪੰਜਾਬ ‘ਚ ਅੱਜ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
19 ਫਰਵਰੀ 2024: ਪੰਜਾਬ ‘ਚ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ | ਅੱਜ ਪੂਰੇ ਸੂਬੇ ਵਿੱਚ ਠੰਡੀਆਂ ਹਵਾਵਾਂ ਚੱਲ ਰਿਹਾ ਹਨ| ਤਾਪਮਾਨ ‘ਚ ਗਿਰਾਵਟ ਕਾਰਨ ਮਾਹੌਲ ‘ਚ ਠੰਡਕ ਮਹਿਸੂਸ ਕੀਤੀ ਜਾ ਰਹੀ ਹੈ। ਸੋਮਵਾਰ ਤੋਂ ਅਗਲੇ 3 ਦਿਨਾਂ ਤੱਕ ਮੌਸਮ ਦਾ ਪੈਟਰਨ ਬਦਲ ਜਾਵੇਗਾ, ਇਸ ਸਿਲਸਿਲੇ ‘ਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਮੌਸਮ ਵਿਗਿਆਨ ਕੇਂਦਰ ਦੇ ਚੰਡੀਗੜ੍ਹ ਸੈਕਟਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਔਰੇਂਜ ਅਲਰਟ ਅਤੇ ਐਡਵਾਈਜ਼ਰੀ ਜਾਰੀ ਕੀਤੀ ਹੈ। ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।
ਦੂਜੇ ਪਾਸੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਅਤੇ ਬਾਰਿਸ਼ ਹੋਈ, ਜਿਸ ਦਾ ਅਸਰ ਪੰਜਾਬ ਅਤੇ ਹੋਰ ਸੂਬਿਆਂ ‘ਚ ਦੇਖਣ ਨੂੰ ਮਿਲਿਆ। ਜੰਮੂ-ਕਸ਼ਮੀਰ ‘ਚ ਗੁਲਮਰਗ ਅਤੇ ਸੋਨਮਰਗ ਸਮੇਤ ਕਸ਼ਮੀਰ ਘਾਟੀ ਦੇ ਉੱਚੇ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਹੋਈ ਜਦਕਿ ਮੈਦਾਨੀ ਇਲਾਕਿਆਂ ‘ਚ ਬਾਰਿਸ਼ ਹੋਈ, ਜਿਸ ਕਾਰਨ ਐਤਵਾਰ ਨੂੰ ਸ਼੍ਰੀਨਗਰ ਲੱਦਾਖ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ।