Punjab
ਪੰਜਾਬ ਦੇ 13 ਜ਼ਿਲਿਆਂ ‘ਚ ਮੀਂਹ ਦਾ ਅਲਰਟ ਜਾਰੀ
IMD ਦੇ ਤਾਜ਼ਾ ਬੁਲੇਟਿਨ ਮੁਤਾਬਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿੱਚ ਇਕੱਲੀਆਂ ਥਾਵਾਂ ’ਤੇ ਭਾਰੀ ਮੀਂਹ, ਗਰਜ-ਚਮਕ ਦੀ ਸੰਭਾਵਨਾ ਦਰਸਾਈ ਗਈ ਹੈ।
ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ, ਜਦਕਿ ਕੁਝ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਭਾਰੀ ਮੀਂਹ ਵੀ ਪੈ ਸਕਦਾ ਹੈ।
ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਸਮੇਤ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੇ ਆਸਾਰ ਹਨ।
ਉੱਥੇ ਹੀ ਚੰਡੀਗੜ੍ਹ ਵਿੱਚ ਵੀ ਮੌਸਮ ਬਦਲਿਆ ਰਹੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਬੱਦਲਵਾਈ ਅਤੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਫਿਲਹਾਲ ਪੰਜਾਬ ਵਿੱਚ ਮੀਂਹ ਨਾਲ ਮੌਸਮ ਸੁਹਾਵਣਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।
