Connect with us

Punjab

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ, 2 ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ

Published

on

weather department

25ਸਤੰਬਰ 2023: ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਓਥੇ ਹੀ ਦੱਸਿਆ ਜਾ ਰਿਹਾ ਹੈ ਕਿ ਅੱਧੇ ਤੋਂ ਵੱਧ ਪੰਜਾਬ ਦੇ ਵਿੱਚ ਬੱਦਲ ਛਾਏ ਹੋਏ ਹਨ, ਤੇ ਛਾਏ ਰਹਿਣਗੇ । ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਤਰਨਤਾਰਨ, ਮੋਗਾ ਅਤੇ ਫ਼ਿਰੋਜ਼ਪੁਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪੱਛਮੀ ਅਤੇ ਪੂਰਬੀ ਮਾਲਵੇ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮਾਲਵੇ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਮੀਂਹ ਪੈਣ ਕਾਰਨ ਪਿਛਲੇ ਦਿਨ ਦੇ ਮੁਕਾਬਲੇ ਮੌਸਮ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ ਹੈ। ਕੱਲ੍ਹ ਵਾਂਗ ਅੱਜ ਵੀ ਪੰਜਾਬ ਵਿੱਚ ਮੌਸਮ ਸੁਹਾਵਣਾ ਰਹੇਗਾ। ਸੂਬੇ ‘ਚ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਸੰਭਾਵਨਾਵਾਂ ਬਹੁਤ ਘੱਟ ਹਨ।

ਇਸ ਦੇ ਨਾਲ ਹੀ ਸੋਮਵਾਰ ਤੋਂ ਬਾਅਦ ਮੀਂਹ ਦਾ ਸਿਲਸਿਲਾ ਖਤਮ ਹੋਣ ਜਾ ਰਿਹਾ ਹੈ ਪਰ ਹੁਣ ਹੌਲੀ-ਹੌਲੀ ਮੌਸਮ ‘ਚ ਬਦਲਾਅ ਵੀ ਮਹਿਸੂਸ ਕੀਤਾ ਜਾਵੇਗਾ।