Punjab
ਪੰਜਾਬ ‘ਚ ਮੀਂਹ, ਚੱਲ ਰਹੀਆਂ ਠੰਡੀਆ ਹਵਾਵਾਂ
ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ ਅਤੇ ਠੰਡੀ ਹਵਾਵਾਂ ਨੇ ਲੋਕਾਂ ਨੂੰ ਫਿਰ ਤੋਂ ਸਰਦੀ ਦਾ ਅਹਿਸਾਸ ਕਰਵਾ ਦਿੱਤਾ ਹੈ।
ਕਈ ਜ਼ਿਲ੍ਹਿਆਂ ਵਿੱਚ ਆਸਮਾਨ ਬੱਦਲਾਂ ਨਾਲ ਘਿਰਿਆ ਹੋਇਆ ਹੈ, ਜਿੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ ਹੈ। ਮੀਂਹ ਦੇ ਨਾਲ-ਨਾਲ ਚੱਲ ਰਹੀਆਂ ਠੰਡੀ ਹਵਾਵਾਂ ਕਾਰਨ ਤਾਪਮਾਨ ਵਿੱਚ ਵੀ ਕਮੀ ਆਈ ਹੈ।
ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਲਈ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਜਾਰੀ ਰਹਿ ਸਕਦਾ ਹੈ ਅਤੇ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ।
ਮੌਸਮ ਦੇ ਇਸ ਬਦਲਾਅ ਕਾਰਨ ਕਿਸਾਨਾਂ ਲਈ ਚਿੰਤਾ ਵਧ ਗਈ ਹੈ, ਕਿਉਂਕਿ ਫਸਲਾਂ ‘ਤੇ ਇਸਦਾ ਅਸਰ ਪੈ ਸਕਦਾ ਹੈ।
