Punjab
ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ !

PUNJAB WEATHER : ਪੰਜਾਬ ਦਾ ਮੌਸਮ ਫਿਰ ਤੋਂ ਇਕ ਵਾਰ ਬਦਲੇਗਾ। ਤੁਹਾਨੂੰ ਦੱਸ ਦੇਈਏ ਕਿ ਬੀਤੀ ਰਾਤ ਤੋਂ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਤਾਪਮਾਨ ਘਟਿਆ ਹੈ। ਅੱਜ ਸਵੇਰ ਵੀ ਬੱਦਲਵਾਈ ਹੋਈ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਹੁਣ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਅੱਜ ਯਾਨੀ 1 ਅਪ੍ਰੈਲ ਦਿਨ ਐਤਵਾਰ ਨੂੰ ਪੰਜਾਬ ਵਿੱਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ, ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਰਿਹਾ ਪਰ ਹੁਣ ਆਉਣ ਵਾਲੇ ਦਿਨਾਂ ਵਿੱਚ, ਹੌਲੀ-ਹੌਲੀ ਫਿਰ ਤੋਂ ਵਾਧਾ ਹੋਵੇਗਾ। ਇਸ ਸਮੇਂ ਦੌਰਾਨ ਗਰਮੀ ਦੀ ਲਹਿਰ ਦੀ ਵੀ ਸੰਭਾਵਨਾ ਹੈ।