Connect with us

Punjab

ਪੰਜਾਬ ਵਾਸੀਆਂ ਨੂੰ ਮਿਲੀ ਗਰਮੀ ਤੋਂ ਰਾਹਤ, ਕਈ ਥਾਵਾਂ ‘ਤੇ ਮੀਂਹ ਅਤੇ ਗੜ੍ਹੇਮਾਰੀ !

Published

on

PUNJAB WEATHER : ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ‘ਚ ਦੇਰ ਰਾਤ ਤੋਂ ਮੀਂਹ ਪੈ ਰਿਹਾ ਹੈ ਅਤੇ ਨਾਲ ਹੀ ਕਈ ਥਾਵਾਂ ‘ਤੇ ਬਰਫ਼ ਦੀ ਗੜ੍ਹੇਮਾਰੀ ਹੋਈ ਹੈ ਜਿਸ ਕਾਰਨ ਮੌਸਮ ‘ਚਫ਼ਰਕ ਪਿਆ ਹੈ।

ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ 5 ਮਈ, 2025 ਤੱਕ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਅਤੇ ਧੂੜ ਭਰੇ ਤੂਫ਼ਾਨ ਦੀ ਉਮੀਦ ਹੈ।

ਇਸ ਦੇ ਨਾਲ ਹੀ, ਬੀਤੀ ਰਾਤ, 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਨੇਰੀਆਂ ਚੱਲੀਆਂ ਅਤੇ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਮੀਂਹ ਵੀ ਪਿਆ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ ਹੈ।

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਹਵਾ ਦੀ ਗਤੀ 80 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋ ਸਕਦੀ ਹੈ।

ਇਹ ਸਥਿਤੀ ਫਸਲਾਂ, ਕੱਚੇ ਘਰਾਂ, ਰੁੱਖਾਂ ਅਤੇ ਬਿਜਲੀ ਦੀਆਂ ਤਾਰਾਂ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।

Continue Reading