Connect with us

Punjab

PUNJAB ‘ਚ ਅੱਜ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ

Published

on

PUNJAB WEATHER : ਪੰਜਾਬ ‘ਚ ਅੱਜ ਮੁੜ ਮੌਸਮ ਦਾ ਮਿਜ਼ਾਜ ਬਦਲੇਗਾ। ਬੀਤੇ ਕੁੱਝ ਦਿਨਾਂ ਤੋਂ ਬਾਰਿਸ਼ ਹੋ ਰਹੀ ਹੈ ਜਿਸ ਕਾਰਨ ਮੌਸਮ ਦੇ ਤਾਪਮਾਨ ‘ਚ ਕਾਫ਼ੀ ਗਿਰਾਵਟ ਆਈ ਹੈ। ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਲੰਘੇ ਕੱਲ੍ਹ ਪਏ ਮੀਂਹ ਤੋਂ ਬਾਅਦ ਤਾਪਮਾਨ ਘਟਿਆ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ….

ਤੁਹਾਨੂੰ ਦੱਸ ਦੇਈਏ ਕਿ 10 ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅਤੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ ਚ ਵੀ ਮੀਂਹ ਦੇ ਆਸਾਰ ਹਨ। ਮੁਹਾਲੀ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ‘ਚ ਵੀ ਮੀਂਹ ਦੀ ਸੰਭਾਵਨਾ ਹੈ।