Punjab
ਮੌਸਮ ਨੇ ਬਦਲਿਆ ਮਿਜ਼ਾਜ , ਸਵੇਰ ਤੋਂ ਪੈ ਰਿਹਾ ਮੀਂਹ
PUNJAB WEATHER UPDATE : ਪੰਜਾਬ ‘ਚ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਬੀਤੀ ਦਿਨਾਂ ਤੋਂ ਪੰਜਾਬ ‘ਚ ਬਰਸਾਤ ਹੋ ਰਹੀ ਹੈ ਅਤੇ ਨਾਲ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਈ ਅਤੇ ਮੌਸਮ ਠੰਡਾ ਹੋ ਗਿਆ ਹੈ। ਸਵੇਰ ਸ਼ਾਮ ਧੁੰਦ ਪੈਣੀ ਵੀ ਸ਼ੁਰੂ ਹੋ ਗਈ ਹੈ।
ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ। ਇਨ੍ਹਾਂ ਦਿਨਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਮੌਸਮ ਠੰਡਾ ਰਹਿੰਦਾ ਹੈ, ਜਦੋਂ ਕਿ ਦੁਪਹਿਰ ਵੇਲੇ ਧੁੱਪ ਨਿਕਲਣ ਕਾਰਨ ਗਰਮੀ ਵਧ ਜਾਂਦੀ ਹੈ। ਮੌਸਮ ਵਿਭਾਗ 8 ਅਕਤੂਬਰ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
