Connect with us

Punjab

ਪੰਜਾਬ ਅਤੇ ਚੰਡੀਗੜ੍ਹ ‘ਚ ਮੀਂਹ ਨੇ ਮਚਾਈ ਤਬਾਹੀ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Published

on

WEATHER UPDATE : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ, ਲਗਾਤਾਰ ਪਿੱਛਲੇ ਕੁੱਝ ਦਿਨਾਂ ਤੋਂ ਵਧੇਰੀ ਗਰਮੀ ਪੈ ਰਹੀ ਹੈ । ਲੋਕ ਵਧੇਰੀ ਗਰਮੀ ਤੋਂ ਬਹੁਤ ਪਰੇਸ਼ਾਨ ਹੋ ਗਏ ਸੀ। ਪਰ ਕੱਲ੍ਹ ਰਾਤ ਤੋਂ ਠੰਡੀਆਂ ਹਵਾਵਾਂ ਚੱਲ ਰਹੀਆਂ ਸੀ। ਅੱਜ ਸਵੇਰ ਤੋਂ ਪੰਜਾਬ ‘ਚ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ| ਚੰਡੀਗੜ੍ਹ ਮੋਹਾਲੀ ‘ਚ ਵੀ ਬਾਰਿਸ਼ ਹੋ ਰਹੀ ਹੈ ਨਾਲ ਹੀ ਕਾਲੇ ਬੱਦਲ ਛਾਏ ਹੋਏ ਹਨ । ਭਾਰੀ ਬਾਰਿਸ਼ ਨਾਲ ਸੜਕਾਂ ‘ਤੇ ਪਾਣੀ ਇਕੱਠਾ ਹੋ ਗਿਆ ਹੈ । ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਸੂਬੇ ‘ਚ ਗਰਮੀ ਦੇ ਅਚਾਨਕ ਵਧਣ ਨਾਲ ਅੱਜ ਮੀਂਹ ਪੈਣ ਦੇ ਆਸਾਰ ਹਨ। ਬੀਤੇ ਦਿਨ ਚੰਡੀਗੜ੍ਹ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਨਾਲ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਅਤੇ ਔਸਤ ਤਾਪਮਾਨ ਵਿੱਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਸੂਬੇ ‘ਚ ਪਿਛਲੇ ਕੁਝ ਦਿਨਾਂ ਤੋਂ ਬਾਰਿਸ਼ ਨਾ ਹੋਣ ਕਾਰਨ ਤਾਪਮਾਨ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵਿਭਾਗ ਅਨੁਸਾਰ ਤੇਜ਼ ਧੁੱਪ ਕਾਰਨ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 36 ਡਿਗਰੀ ਤੋਂ ਪਾਰ ਹੋ ਗਿਆ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਇਹ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ 39.5 ਡਿਗਰੀ, ਬਠਿੰਡਾ ਵਿੱਚ 37.9 ਡਿਗਰੀ, ਲੁਧਿਆਣਾ ਵਿੱਚ 36.3 ਡਿਗਰੀ ਅਤੇ ਅੰਮ੍ਰਿਤਸਰ ਵਿੱਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।