Punjab
ਪੰਜਾਬ-ਚੰਡੀਗੜ੍ਹ ‘ਚ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ ਅਤੇ ਪੰਜਾਬ ਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਨਾਲ ਮੀਂਹ ਪੈਣ ਦੀ ਉਮੀਦ ਹੈ। ਆਓ ਜਾਣਦੇ ਹਾਂ ਪੂਰੀ ਰਿਪੋਰਟ।
ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖਰਾਬ ਮੌਸਮ ਦੌਰਾਨ ਖੁੱਲ੍ਹੇ ਮੈਦਾਨਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਦੇ ਨੇੜੇ ਜਾਣ ਤੋਂ ਬਚਣ। ਲੋੜ ਪੈਣ ‘ਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਉੱਥੇ ਹੀ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਜੁਲਾਈ ਦੇ ਪਹਿਲੇ ਹਫ਼ਤੇ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਦੱਖਣ-ਪੱਛਮੀ ਮਾਨਸੂਨ ਦੀ ਐਂਟਰੀ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਸੂਬੇ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕਾਫ਼ੀ ਰਾਹਤ ਮਿਲ ਸਕਦੀ ਹੈ।
ਫਿਲਹਾਲ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। ਜੇਕਰ ਤੁਸੀਂ ਵੀ ਅਜਿਹੇ ਕਿਸੇ ਇਲਾਕੇ ਵਿੱਚ ਰਹਿੰਦੇ ਹੋ ਜਿੱਥੇ ਮੀਂਹ ਸ਼ੁਰੂ ਹੋ ਗਿਆ ਹੈ, ਤਾਂ ਸਾਨੂੰ ਕਮੈਂਟ ਕਰਕੇ ਜ਼ਰੂਰ ਦੱਸੋ।
