Connect with us

Punjab

ਪੰਜਾਬ ਦੇ 13 ਜ਼ਿਲ੍ਹਿਆਂ ਲਈ ਮੀਂਹ ਦੀ ਖ਼ਬਰ, ਜਾਣੋ ਅੱਜ ਕਿੱਥੇ ਵਰ੍ਹ ਸਕਦੇ ਨੇ ਬੱਦਲ ?

Published

on

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲ ਵਰ੍ਹ ਸਕਦੇ ਹਨ।

ਮੌਸਮ ਵਿਭਾਗ ਮੁਤਾਬਕ 18 ਸਤੰਬਰ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹਲਕੀ ਅਤੇ ਬਿਖਰੀ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐੱਸ.ਏ.ਐੱਸ. ਨਗਰ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮੋਗਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸ਼ਾਮਲ ਹਨ।

ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਮੌਸਮ ਵਿਭਾਗ ਨੇ ਅੱਜ ਪੰਜਾਬ ਲਈ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ। ਯਾਨੀ ਮੀਂਹ ਦੀ ਸੰਭਾਵਨਾ ਤਾਂ ਹੈ, ਪਰ ਵੱਡੀ ਜਾਂ ਭਾਰੀ ਬਾਰਿਸ਼ ਦੀ ਚੇਤਾਵਨੀ ਨਹੀਂ ਹੈ।

ਉੱਧਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੱਜ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ ਅਤੇ ਚੰਡੀਗੜ੍ਹ-ਮੋਹਾਲੀ ਲਈ ਵੀ ਅੱਜ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਵਾਲੀ ਬਾਰਿਸ਼ ਦੀ ਸੰਭਾਵਨਾ ਦਰਜ ਕੀਤੀ ਗਈ ਹੈ। ਇਨ੍ਹਾਂ ਦੋਵਾਂ ਥਾਵਾਂ ਲਈ ਵੀ ਕੋਈ ਮੌਸਮੀ ਚੇਤਾਵਨੀ ਨਹੀਂ ਹੈ।

ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 19 ਸਤੰਬਰ ਨੂੰ ਵੀ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਇਸ ਤੋਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਹੋਰ ਘਟਣ ਦੀ ਸੰਭਾਵਨਾ ਹੈ। 20 ਸਤੰਬਰ ਤੋਂ ਪੰਜਾਬ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਇਸ ਲਈ ਜੇਕਰ ਤੁਸੀਂ ਪੰਜਾਬ ਦੇ ਇਨ੍ਹਾਂ 13 ਜ਼ਿਲ੍ਹਿਆਂ ਵਿੱਚ ਰਹਿੰਦੇ ਹੋ ਤਾਂ ਅੱਜ ਬੱਦਲਾਂ ਦੇ ਨਾਲ ਹਲਕੀ ਬਾਰਿਸ਼ ਲਈ ਤਿਆਰ ਰਹੋ, ਜਦਕਿ ਕਿਸੇ ਵੱਡੇ ਮੀਂਹ ਦੇ ਅਲਰਟ ਦੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ।