Punjab
ਪੰਜਾਬ ਦੇ 3 ਜ਼ਿਲਿਆਂ ‘ਚ ਮੀਂਹ ਦੀ ਚੇਤਾਵਨੀ
ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਲਗਾਤਾਰ ਪੈ ਰਹੀ ਗਰਮੀ ਤੋਂ ਹੁਣ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਸੂਬੇ ਦੇ ਤਿੰਨ ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਦੇ ਤਾਜ਼ਾ ਅਨੁਮਾਨ ਮੁਤਾਬਕ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ ਨਾਲ ਤੇਜ਼ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਹਾਲਾਂਕਿ ਤੇਜ਼ ਮੀਂਹ ਕਾਰਨ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
