Connect with us

Punjab

ਪੰਜਾਬ ਅਤੇ ਚੰਡੀਗੜ੍ਹ ‘ਚ ਮੀਂਹ ਦੀ ਚੇਤਾਵਨੀ

Published

on

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਅਹਿਮ ਖ਼ਬਰ। ਸੂਬੇ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ 9 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਕਈ ਇਲਾਕਿਆਂ ਵਿੱਚ ਬੱਦਲਵਾਈ, ਤੇਜ਼ ਹਵਾਵਾਂ ਅਤੇ ਦਰਮਿਆਨੇ ਤੋਂ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਵੀਓ:

ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿੱਚ 9 ਜੁਲਾਈ ਤੱਕ ਮੌਸਮ ਖਰਾਬ ਰਹਿ ਸਕਦਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਵੀ ਪੈ ਸਕਦਾ ਹੈ।

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦਿਨ ਦੇ ਤਾਪਮਾਨ ਵਿੱਚ ਕਮੀ ਆਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਉਮਸ ਤੋਂ ਰਾਹਤ ਮਿਲੀ ਹੈ। ਹਾਲਾਂਕਿ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਵੀ ਬਣੀ ਹੋਈ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖਰਾਬ ਮੌਸਮ ਦੌਰਾਨ ਬਿਨਾਂ ਲੋੜ ਦੇ ਘਰਾਂ ਤੋਂ ਬਾਹਰ ਨਾ ਨਿਕਲਣ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਅਤੇ ਮੌਸਮ ਨਾਲ ਸਬੰਧਤ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਦੀ ਸਲਾਹ ਵੀ ਦਿੱਤੀ ਗਈ ਹੈ।

ਐਂਕਰ ਆਉਟਰੋ: