Punjab
ਪੰਜਾਬ ਦੇ ਕੁੱਝ ਸੂਬਿਆਂ ‘ਚ ਪਵੇਗਾ ਮੀਂਹ
PUNJAB WEATHER : ਪੰਜਾਬ ‘ਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਪੰਜਾਬ ਦੇ ਕੁੱਝ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕਈ ਥਾਵਾਂ ‘ਤੇ ਕਾਲੇ ਬੱਦਲ ਛਾਏ ਹੋਏ ਹਨ। ਮੋਹਾਲੀ ਚੰਡੀਗੜ੍ਹ ‘ਚ ਸਵੇਰੇ ਸਵੇਰੇ ਹਲਕੀ ਬਾਰਿਸ਼ ਵੀ ਹੋਈ ਹੈ।
ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦੇਈਏ ਕਿ ਪਠਾਨਕੋਟ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੱਖ-ਵੱਖ ਥਾਵਾਂ ‘ਤੇ ਬੂੰਦਾਬਾਂਦੀ ਤੋਂ ਹਲਕੀ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ।
