National
ਚੰਡੀਗੜ੍ਹ ‘ਚ ਜਲਦ ਹੋਵੇਗੀ ਬਾਰਿਸ਼, IMD ਨੇ ਕੀਤਾ ਅਲਰਟ
WEATHER UPDATE : ਪਿਛਲੇ ਕੁਝ ਦਿਨਾਂ ਤੋਂ ਰਾਤ ਦਾ ਤਾਪਮਾਨ ਠੰਢਾ ਬਣਿਆ ਹੋਇਆ ਹੈ। ਬੀਤੀ ਰਾਤ ਘੱਟੋ-ਘੱਟ ਤਾਪਮਾਨ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਤਾਪਮਾਨ 17.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ । ਦਿਨ ਦੇ ਤਾਪਮਾਨ ਵਿੱਚ ਵੀ 7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬੁੱਧਵਾਰ ਯਾਨੀ 1 ਮਈ ਨੂੰ ਵੱਧ ਤੋਂ ਵੱਧ ਤਾਪਮਾਨ 30.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੁਣ ਤੱਕ ਅਪ੍ਰੈਲ ਮਹੀਨੇ ਵਿੱਚ ਇੱਕ ਵਾਰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਸੀ। ਮਈ ਦੇ ਪਹਿਲੇ ਦਿਨ ਹੀ ਤਾਪਮਾਨ 30 ਡਿਗਰੀ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਵੀਰਵਾਰ ਯਾਨੀ 2 ਮਈ ਨੂੰ ਮੌਸਮ ਸਾਫ ਰਹੇਗਾ, ਜਦਕਿ ਸ਼ੁੱਕਰਵਾਰ 3 ਮਈ ਨੂੰ ਇਕ ਵਾਰ ਫਿਰ ਸ਼ਹਿਰ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇੱਕ ਵਾਰ ਫਿਰ 4 ਮਈ ਨੂੰ ਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।
ਵੀਰਵਾਰ ਯਾਨੀ 2 ਮਈ ਨੂੰ ਮੌਸਮ ਸਾਫ਼ ਰਹੇਗਾ, ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਰਹਿ ਸਕਦਾ ਹੈ।
ਸ਼ੁੱਕਰਵਾਰ (3 ਮਈ) ਨੂੰ ਆਸਮਾਨ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਹੋ ਸਕਦਾ ਹੈ।
ਸ਼ਨੀਵਾਰ (4ਮਈ) ਨੂੰ ਆਸਮਾਨ ‘ਚ ਬੱਦਲ ਛਾਏ ਰਹਿਣ, ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ, ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਹੋ ਸਕਦਾ ਹੈ।