Punjab
ਮੀਂਹ ਨੇ ਮਚਾਈ ਤਬਾਹੀ, ਕਿਸਾਨਾਂ ਦੀਆਂ ਫਸਲਾਂ ਬਰਬਾਦ
ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਕਈ ਜ਼ਿਲਿਆਂ ‘ਚ ਭਾਰੀ ਵਰਖਾ ਕਾਰਨ ਖੇਤਾਂ ‘ਚ ਪਾਣੀ ਭਰ ਗਿਆ ਹੈ, ਜਿਸ ਨਾਲ ਫਸਲਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਖਾਸ ਕਰਕੇ ਗੈਂਹੂੰ ਅਤੇ ਸਰੋਂ ਦੀ ਫਸਲ ‘ਤੇ ਮੀਂਹ ਦੀ ਮਾਰ ਸਾਫ਼ ਤੌਰ ‘ਤੇ ਵੇਖੀ ਜਾ ਰਹੀ ਹੈ।
ਖੇਤਾਂ ‘ਚ ਖੜ੍ਹੀ ਫਸਲ ਢਹਿ ਗਈ ਹੈ, ਜਿਸ ਨਾਲ ਕਿਸਾਨਾਂ ਦੀ ਮਿਹਨਤ ‘ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮੀਂਹ ਨਾਲ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਹ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਹੋ ਸਕੇ।
ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ‘ਚ ਹੋਰ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।
