Connect with us

Uncategorized

ਉਤਰਾਖੰਡ ’ਚ ਮੀਂਹ ਦਾ ਕਹਿਰ, 11 ਲੋਕਾਂ ਦੀ ਮੌ.ਤ

Published

on

ਉਤਰਾਖੰਡ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਕਈ ਇਲਾਕਿਆਂ ਵਿੱਚ ਹਾਲਾਤ ਗੰਭੀਰ ਕਰ ਦਿੱਤੇ ਹਨ। ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।

ਭਾਰੀ ਮੀਂਹ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਹੈ। ਕਈ ਥਾਵਾਂ ’ਤੇ ਸੜਕਾਂ ’ਤੇ ਪਾਣੀ ਅਤੇ ਮਲਬਾ ਆਉਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਰਾਹਤ ਅਤੇ ਬਚਾਅ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਮੌਸਮ ਦੇ ਖ਼ਤਰੇ ਨੂੰ ਦੇਖਦਿਆਂ ਪਿਥੌਰਾਗੜ੍ਹ, ਨੈਨੀਤਾਲ, ਅਲਮੋੜਾ ਅਤੇ ਬਾਗੇਸ਼ਵਰ ਵਿੱਚ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬਿਨਾਂ ਲੋੜ ਪਹਾੜੀ ਤੇ ਖ਼ਤਰਨਾਕ ਇਲਾਕਿਆਂ ਵੱਲ ਨਾ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।

ਉੱਥੇ ਹੀ ਉੱਤਰ ਪ੍ਰਦੇਸ਼ ਦੇ ਚਿੱਤਰਕੂਟ ਵਿੱਚ ਵੀ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਹੜ੍ਹ ਦੇ ਪਾਣੀ ਕਾਰਨ 80 ਘਰ ਢਹਿ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕਈ ਪਰਿਵਾਰ ਪ੍ਰਭਾਵਿਤ ਹੋਏ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਰਾਹਤ ਕਾਰਜ ਜਾਰੀ ਹਨ।

ਫਿਲਹਾਲ ਉਤਰਾਖੰਡ ਤੋਂ ਲੈ ਕੇ ਉੱਤਰ ਪ੍ਰਦੇਸ਼ ਤੱਕ ਮੀਂਹ ਅਤੇ ਹੜ੍ਹ ਕਾਰਨ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਇਲਾਕਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।