Punjab
ਪੰਜਾਬ ਦੇ ਇਸ ਜ਼ਿਲ੍ਹੇ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਲਗਾਤਾਰ ਪੈ ਰਹੀ ਕੜਾਕੇ ਦੀ ਗਰਮੀ ਕਾਰਨ ਜਿੱਥੇ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਸੀ, ਉੱਥੇ ਹੀ ਅੱਜ ਸਵੇਰ ਤੋਂ ਹੀ ਪੈ ਰਹੀ ਬਾਰਿਸ਼ ਕਾਰਨ ਪਠਾਨਕੋਟ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਮੀਂਹ ਦੇ ਨਾਲ-ਨਾਲ ਗੜੇ ਵੀ ਪਏ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਸਵੇਰ ਤੋਂ ਪੈ ਰਹੀ ਬਾਰਿਸ਼ ਕਾਰਨ ਤਾਪਮਾਨ ਵੀ ਹੇਠਾਂ ਡਿੱਗ ਗਿਆ ਅਤੇ ਠੰਡੀਆਂ ਹਵਾਵਾਂ ਚੱਲਣ ਲੱਗੀਆਂ। ਇਸ ਵਾਰ ਅਚਨਚੇਤੀ ਗਰਮੀ ਦੇ ਆਉਣ ਕਾਰਨ ਜਿੱਥੇ ਬਿਜਲੀ ਦੀ ਮੰਗ ਜ਼ਿਆਦਾ ਸੀ ਅਤੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਮੀਂਹ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪੰਜਾਬ ਵਿੱਚ ਦਿਨ ਭਰ ਧੂੜ ਭਰੀ ਹਨੇਰੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਸ਼ਾਮ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਪੈਣ ਦੀ ਵੀ ਸੰਭਾਵਨਾ ਹੈ।