Connect with us

Punjab

ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਮਗਨਰੇਗਾ ਸਕੀਮ ਬਾਰੇ ਜਾਗਰੂਕ ਕੀਤਾ

Published

on

Azadi Ka Amrit Mahautsav 1.jpg1

ਪਟਿਆਲਾ : 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਭਾਰਤ ਸਰਕਾਰ ਵੱਲੋਂ ਉਲੀਕੇ ਗਏ ‘ਆਜ਼ਾਦੀ ਕਾ ਅੰਮ੍ਰਿਤ’ ਪ੍ਰੋਗਰਾਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਹਰੇਕ ਬਲਾਕ ਦੀਆਂ ਵੱਖ-ਵੱਖ ਪੰਚਾਇਤਾਂ ਵੱਲੋਂ ਮਹਾਤਮਾਂ ਗਾਂਧੀ ਨਰੇਗਾ ਸਕੀਮ ਹੇਠਾਂ ਕੀਤੇ ਜਾ ਸਕਣ ਵਾਲੇ ਕੰਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਦੀ ਆਜ਼ਾਦੀ ਦਿਵਸ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।


ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਦੌਰਾਨ ਮਹਾਤਮਾਂ ਗਾਂਧੀ ਨਰੇਗਾ ਸਕੀਮ ਅਧੀਨ ਚੱਲ ਰਹੇ ਕੰਮਾਂ ਬਾਰੇ ਜਿੱਥੇ ਆਮ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਉਥੇ ਹੀ ਇਸ ਸਕੀਮ ਦੇ ਲਾਭਪਾਤਰੀਆਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ।


ਡਾ. ਯਾਦਵ ਨੇ ਦੱਸਿਆ ਕਿ ਬਲਾਕ ਸਨੌਰ ਦੀਆਂ 4 ਗਰਾਮ ਪੰਚਾਇਤਾਂ, ਸਲੇਮਪੁਰ ਬ੍ਰਾਹਮਣਾ, ਆਲਮਪੁਰ, ਜਲਾਲਪੁਰ ਤੇ ਡੇਰਾ ਬਾਜ਼ੀਗਰ ਸਮੇਤ ਬਲਾਕ ਪਾਤੜਾਂ ਦੀਆਂ 2 ਗਰਾਂਮ ਪੰਚਾਇਤਾਂ, ਅਰਨੇਟੂ ਅਤੇ ਗੋਬਿੰਦਪੁਰਾ ਪੈਂਦ ਵਿਖੇ ਮਹਾਤਮਾਂ ਗਾਂਧੀ ਨਰੇਗਾ ਸਕੀਮ ਅਧੀਨ ਪਿੰਡਾਂ ਦੇ ਲਾਭਪਾਤਰੀਆਂ ਨੂੰ ਜਿੱਥੇ ਦੇਸ਼ ਦੀ ਆਜ਼ਾਦੀ ਦੇ 75ਵੇਂ ਮਨਾਏ ਜਾ ਰਹੇ 75ਵੇਂ ਦਿਵਸ ਬਾਬਤ ਦੱਸਿਆ ਗਿਆ ।

ਉਥੇ ਹੀ ਮਗਨਰੇਗਾ ਸਕੀਮ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਅਤੇ ਮਗਨਰੇਗਾ ਦੇ ਲਾਭਪਾਤਰੀਆਂ ਦੇ ਜਾਬ ਕਾਰਡ ਬਣਵਾਉਣ ਅਤੇ ਕਿਸ ਤਰ੍ਹਾਂ ਕੰਮ ਪ੍ਰਾਪਤ ਕਰ ਸਕਦੇ ਹਨ, ਬਾਰੇ ਦੱਸਿਆ ਗਿਆ। ਇਸ ਮੌਕੇ ਸਬੰਧਤ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਤੇ ਗਰਾਮ ਰੋਜ਼ਗਾਰ ਸਹਾਇਕ ਅਤੇ ਲਾਭਪਾਤਰੀ ਮੌਜੂਦ ਸਨ।

Continue Reading