Connect with us

Uncategorized

ਰਾਜ ਕੁੰਦਰਾ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲਿਸ ਨੂੰ ਜਾਣੋ ਕਿੰਨੀ ਰਿਸ਼ਵਤ ਦਿੱਤੀ

Published

on

raj kundra

ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਲਗਾਤਾਰ ਸੁਰਖ਼ੀਆਂ ’ਚ ਹਨ। ਰਾਜ ’ਤੇ ਅਸ਼ਲੀਲ ਫ਼ਿਲਮਾਂ ਬਣਾਉਣ ਤੇ ਐਪਸ ’ਤੇ ਅਪਲੋਡ ਕਰਨ ਦਾ ਦੋਸ਼ ਹੈ। ਅੱਜ ਉਸ ਦੀ ਪੁਲਿਸ ਰਿਮਾਂਡ ਦਾ ਆਖਰੀ ਦਿਨ ਹੈ। ਇਸ ਵਿਚਾਲੇ ਉਸ ਨੂੰ ਲੈ ਕੇ ਲਗਾਤਾਰ ਇਕ ਤੋਂ ਬਾਅਦ ਇਕ ਵੱਡੇ ਖ਼ੁਲਾਸੇ ਹੋ ਰਹੇ ਹਨ। ਇਸ ਵਿਚਾਲੇ ਪਤਾ ਲੱਗਾ ਹੈ ਕਿ ਰਾਜ ਕੁੰਦਰਾ ਨੇ ਇਸ ਮਾਮਲੇ ਤੋਂ ਬਚਣ ਲਈ ਮੁੰਬਈ ਪੁਲਸ ਨੂੰ 25 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਸੀ। ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਲਗਾਤਾਰ ਸੁਰਖ਼ੀਆਂ ’ਚ ਹਨ। ਰਾਜ ’ਤੇ ਅਸ਼ਲੀਲ ਫ਼ਿਲਮਾਂ ਬਣਾਉਣ ਤੇ ਐਪਸ ’ਤੇ ਅਪਲੋਡ ਕਰਨ ਦਾ ਦੋਸ਼ ਹੈ। ਅੱਜ ਉਸ ਦੀ ਪੁਲਿਸ ਰਿਮਾਂਡ ਦਾ ਆਖਰੀ ਦਿਨ ਹੈ। ਇਸ ਵਿਚਾਲੇ ਉਸ ਨੂੰ ਲੈ ਕੇ ਲਗਾਤਾਰ ਇਕ ਤੋਂ ਬਾਅਦ ਇਕ ਵੱਡੇ ਖ਼ੁਲਾਸੇ ਹੋ ਰਹੇ ਹਨ। ਇਸ ਵਿਚਾਲੇ ਪਤਾ ਲੱਗਾ ਹੈ ਕਿ ਰਾਜ ਕੁੰਦਰਾ ਨੇ ਇਸ ਮਾਮਲੇ ਤੋਂ ਬਚਣ ਲਈ ਮੁੰਬਈ ਪੁਲਿਸ ਨੂੰ 25 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਸੀ।

ਯਸ਼ ਠਾਕੁਰ ਦਾ ਦਾਅਵਾ ਹੈ ਕਿ ਉਸ ਕੋਲੋਂ ਵੀ ਪੁਲਿਸ ਨੇ ਰਿਸ਼ਵਤ ਮੰਗੀ ਸੀ। ਇਸ ਦੀ ਸ਼ਿਕਾਇਤ ਉਸ ਨੇ ਇਸੇ ਸਾਲ ਮਾਰਚ ਮਹੀਨੇ ’ਚ ਮਹਾਰਾਸ਼ਟਰ ਐਂਟੀ ਕਰੱਪਸ਼ਨ ਬਿਊਰੋ ਨੂੰ ਈ-ਮੇਲ ਲਿਖ ਕੇ ਕੀਤੀ ਸੀ। ਉਸ ਨੇ ਦੋਸ਼ ਲਗਾਇਆ ਹੈ ਕਿ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਮੇਰੇ ਕੋਲੋਂ ਵੀ 25 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਐਂਟੀ ਕਰੱਪਸ਼ਨ ਬਿਊਰੋ ਨੇ ਇਸ ਮੇਲ ਨੂੰ ਅਪ੍ਰੈਲ ਮਹੀਨੇ ’ਚ ਮੁੰਬਈ ਪੁਲਿਸ ਕਮਿਸ਼ਨਰ ਨੂੰ ਅੱਗੇ ਭੇਜੀ ਸੀ ਤੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ। ਯਸ਼ ਠਾਕੁਰ ਵੀ ਰਾਜ ਕੁੰਦਰਾ ਨਾਲ ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਸਹਿ-ਦੋਸ਼ੀ ਹੈ। ਯਸ਼ ’ਤੇ ਵੀ ਕੇਸ ਦਰਜ ਕੀਤਾ ਗਿਆ ਹੈ ਪਰ ਉਹ ਅਜੇ ਫਰਾਰ ਹੈ। ਬੀਤੇ ਬੁੱਧਵਾਰ ਨੂੰ ਪੁਲਿਸ ਨੇ ਰਾਜ ਕੁੰਦਰਾ ਦੇ ਦਫ਼ਤਰ ’ਤੇ ਛਾਪੇਮਾਰੀ ਕੀਤੀ ਸੀ, ਜਿਥੋਂ ਉਨ੍ਹਾਂ ਨੂੰ ਸਰਵਰ ਤੇ 70 ਪੋਰਨ ਫ਼ਿਲਮਾਂ ਮਿਲੀਆਂ ਸਨ, ਜੋ ਉਮੇਸ਼ ਕਾਮਤ ਵਲੋਂ ਸ਼ੂਟ ਕੀਤੀਆਂ ਗਈਆਂ ਦੱਸੀਆਂ ਜਾ ਰਹੀਆਂ ਹਨ। ਅਸ਼ਲੀਲ ਫ਼ਿਲਮਾਂ ਬਣਾਉਣ ਦੇ ਦੋਸ਼ ’ਚ ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਰਾਜ ਕੁੰਦਰਾ ਸਮੇਤ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

Continue Reading
Click to comment

Leave a Reply

Your email address will not be published. Required fields are marked *