Connect with us

Politics

ਰਾਜਾ ਵੜਿੰਗ ਨੇ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਇਆ,ਕਿਹਾ-ਸਥਿਤੀ ‘ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ

Published

on

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸੋਮਵਾਰ ਨੂੰ ਸਿਫਰ ਕਾਲ ਦੌਰਾਨ ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਇਆ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸੈਸ਼ਨ ਦੀ ਕਵਰੇਜ ਲਈ ਕੈਂਪਸ ਵਿੱਚ ਦਾਖ਼ਲ ਹੋਣ ਵਾਲੇ ਮੀਡੀਆ ਕਰਮੀਆਂ ਨਾਲ ਵਿਤਕਰੇ ਦਾ ਦੋਸ਼ ਲਾਇਆ।

ਰਾਜਾ ਵੜਿੰਗ ਨੇ ਆਪਣੀ ਗੱਲ ਰੱਖਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਠੀਕ ਨਹੀਂ ਹੈ। ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹਰ ਰੋਜ਼ ਕਤਲ ਅਤੇ ਗੈਂਗ ਵਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਿੱਧੂ ਮੂਸੇਵਾਲ ਦਾ ਕਤਲ, ਕਬੱਡੀ ਖਿਡਾਰੀ ਦਾ ਕਤਲ, ਹਿੰਦੂ ਆਗੂ ਸੂਰੀ ਦਾ ਕਤਲ, ਅਜਨਾਲਾ ਥਾਣੇ ਦਾ ਕਬਜ਼ਾ ਤੇ ਜੇਲ੍ਹ ਵਿੱਚ ਬੰਦ ਗੈਂਗ ਵਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਦਾ ਕੋਈ ਕੰਟਰੋਲ ਨਹੀਂ ਬਚਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਸੂਬੇ ਵਿੱਚ ਅਮਨ-ਕਾਨੂੰਨ ਨੂੰ ਬਹਾਲ ਰੱਖਿਆ ਜਾ ਸਕੇ।

ਖਹਿਰਾ ਨੇ ਯੂਨੀਵਰਸਿਟੀ ਤੇ ਸੀਚੇਵਾਲ ‘ਤੇ ਲਾਏ ਦੋਸ਼
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਰਕਾਰੀ ਜ਼ਮੀਨਾਂ ’ਤੇ ਹੋਏ ਕਬਜ਼ਿਆਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਨੂੰ ਰੋਕਣ ਲਈ ਸਰਕਾਰ ਨੂੰ ਠੋਸ ਨੀਤੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੀ ਨਾਮਵਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ 13 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਬਲਬੀਰ ਸਿੰਘ ਸੀਚੇਵਾਲ ਦੀ ਵੀ ਨਾਜਾਇਜ਼ ਜ਼ਮੀਨ ਹੈ, ਜਿਸ ਨੂੰ ਛੁਡਾਇਆ ਜਾਵੇ ਜਾਂ ਉਸ ਜ਼ਮੀਨ ਦੀ ਕੀਮਤ ਉਕਤ ਵਿਅਕਤੀਆਂ ਤੋਂ ਵਸੂਲ ਕੀਤੀ ਜਾਵੇ |