Connect with us

Punjab

ਰਾਜਾ ਵੜਿੰਗ ਨੇ ਟਵੀਟ ਕਰ ‘ਆਪ’ ਨੂੰ ਦਿੱਤੀ ਜਿੱਤ ਦੀ ਵਧਾਈ

Published

on

ਜਲੰਧਰ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜਿੱਤ ਵੱਲ ਲਗਾਤਾਰ ਵਧ ਰਹੇ ਹਨ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਅਸੀਂ ਜਨਤਾ ਦੇ ਫਤਵੇ ਨੂੰ ਸਵੀਕਾਰ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਸਮਰਥਕਾਂ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿਉਂਕਿ ਜਲੰਧਰ ਉਪ ਚੋਣ ਲਈ ਸਾਰਿਆਂ ਨੇ ਬਹੁਤ ਮਿਹਨਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਸੁਸ਼ੀਲ ਰਿੰਕੂ ਨੂੰ ਜਿੱਤ ਲਈ ਵਧਾਈ ਦਿੱਤੀ ਹੈ।