Punjab
ਰਾਜਾ ਵੜਿੰਗ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਨੂੰ ਕੀਤਾ ਟਵੀਟ

ਸਰਕਾਰ ‘ਤੇ ਸਵਾਲ ਉਠਾਉਂਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜ ਵੜਿੰਗ ਨੇ ਟਵੀਟ ਕੀਤਾ ਹੈ ਕਿ ਮਾਨਯੋਗ? ਅੰਮ੍ਰਿਤਪਾਲ ਖਿਲਾਫ ਕਾਰਵਾਈ ਕਦੋਂ ਕਰੋਗੇ? ਤੁਸੀਂ ਕਿਸ ਗੱਲ ਤੋਂ ਡਰਦੇ ਹੋ? ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ’ਤੇ ਕਾਰਵਾਈ ਨਾ ਕੀਤੀ ਤਾਂ ਉਹ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਰਕਾਰ ਤੋਂ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਸ਼ਾਂਤੀ ਨੂੰ ਖ਼ਰਾਬ ਨਹੀਂ ਹੋਣ ਦੇਣਗੇ।
